ਟੀ ਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਹੱਤਿਆ, ਚਾਰ ਦੋਸ਼ੀਆਂ ਨੂੰ ਉਮਰ ਕੈਦ

0
293

ਨਵੀਂ ਦਿੱਲੀ : ਦਿੱਲੀ ਦੀ ਸਾਕੇਤ ਕੋਰਟ ਨੇ ਸਾਲ 2008 ਵਿੱਚ ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੀ ਹੱਤਿਆ ਦੇ ਮਾਮਲੇ ਵਿੱਚ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਇਹ ਸਾਰੇ ਦੋਸ਼ੀ ਰਵੀ ਕਪੂਰ, ਅਮਿਤ ਸ਼ੁਕਲਾ, ਬਲਵੀਰ ਮਲਿਕ ਅਤੇ ਅਜੈ ਕੁਮਾਰ ਹਨ। ਇਨ੍ਹਾਂ ਸਾਰਿਆਂ ਨੂੰ ਮਕੋਕਾ ਤਹਿਤ ਸਜ਼ਾ ਸੁਣਾਈ ਗਈ ਹੈ। ਪੰਜਵੇਂ ਦੋਸ਼ੀ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਪੰਜਾਂ ਦੋਸ਼ੀਆਂ ਨੂੰ ਜੁਰਮਾਨਾ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ ਸੰਨ 2008 ਵਿੱਚ ਸੌਮਿਆ ਵਿਸ਼ਵਨਾਥ ਜੋ ਕਿ ਇਕ ਪੱਤਰਕਾਰ ਸੀ, ਉਸਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਉਸ ਸਮੇਂ ਆਪਣੀ ਕਾਰ ਰਾਹੀਂ ਘਰ ਪਰਤ ਰਹੀ ਸੀ। ਇਸ ਹੱਤਿਆ ਕਾਂਡ ਵਿੱਚ ਪੰਜ ਜਣਿਆਂ ਨੂੰ ਪਾਰਟੀ ਬਣਾਇਆ ਗਿਆ ਸੀ। ਵਧੀਕ ਸੈਸ਼ਨ ਜੱਜ ਰਵਿੰਦਰ ਕੁਮਾਰ ਪਾਂਡਿਆ ਦੀ ਅਦਾਲਤ ਨੇ ਸਜ਼ਾ ਦਾ ਐਲਾਨ ਕੀਤਾ। ਇਨ੍ਹਾਂ ਸਾਰਿਆਂ ਨੂੰ ਆਈਪੀਸੀ 302 ਤਹਿਤ ਉਮਰ ਕੈਦ ਅਤੇ ਮਕੋਕਾ ਤਹਿਤ ਇਕ-ਇਕ ਲੱਖ ਰੁਪਏ ਜੁਰਮਾਨਾ ਕੀਤਾ ਹੈ। ਅਦਾਲਤ ਨੇ ਪੰਜਵੇਂ ਦੋਸ਼ੀ ਅਜੈ ਸੇਠੀ ਨੂੰ ਤਿੰਨ ਸਾਲ ਦੀ ਜੇਲ੍ਹ ਅਤੇ ਆਈਪੀਸੀ ਦੀ ਧਾਰਾ 411 ਅਤੇ ਮਕੋਕਾ ਤਹਿਤ 7.25 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।

LEAVE A REPLY

Please enter your comment!
Please enter your name here