ਚੰਡੀਗੜ (ਗੁਰਜੀਤ ਬਿੱਲਾ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ ਤੱਕ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਕੂਲ ਤੋਂ ਗੈਰ-ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ ਐਮ ਐਸ ਰਾਹੀਂ ਹਾਜਰੀ ਬਾਰੇ ਜਾਣਕਾਰੀ ਮਿਲ ਸਕੇਗੀ। ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।





