ਚੰਡੀਗੜ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਾਲਾਂ ਦਾ ਸਫਰ ਸ਼ਾਨਦਾਰ ਰਿਹਾ ਹੈ।
ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਵਿੱਚ ਕਿਹਾ-
ਜਿਸ ਦਿਨ ਤੋਂ ਮੈਂ ਚਲਿਆਂ ਹਾਂ, ਮੇਰੀ ਨਜ਼ਰ ਮੇਰੀ ਮੰਜ਼ਿਲ ’ਤੇ ਹੈ।
ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ।




