ਪਾਕਿ ’ਚ ਫੌਜੀ ਕਾਫਲੇ ’ਤੇ ਹਮਲਾ, 2 ਮਰੇ

0
221

ਪੇਸ਼ਾਵਰ : ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ’ਚ ਪਾਕਿਸਤਾਨੀ ਤਾਲਿਬਾਨ ਅੱਤਵਾਦੀ ਸਮੂਹ ਵਲੋਂ ਸੁਰੱਖਿਆ ਬਲਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਬੰਬ ਧਮਾਕੇ ’ਚ ਘੱਟੋ-ਘੱਟ ਦੋ ਨਾਗਰਿਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ। ਫੌਜ ਦੇ ਮੀਡੀਆ ਵਿੰਗ ਨੇ ਸੋਮਵਾਰ ਦੱਸਿਆ ਕਿ ਐਤਵਾਰ ਨੂੰ ਬੰਨੂ ਛਾਉਣੀ ’ਚ ਆਜ਼ਾਦ ਮੰਡੀ ਨੇੜੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਤੋਂ ਬੰਨੂ ਜਾ ਰਹੇ ਸੁਰੱਖਿਆ ਬਲਾਂ ਦੇ ਕਾਫਲੇ ਨੂੰ ਵਿਸਫੋਟਕ ਨਾਲ ਭਰੇ ਦੁਪਹੀਆ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਦੋ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਤਿੰਨ ਸੁਰੱਖਿਆ ਜਵਾਨ ਅਤੇ 7 ਨਾਗਰਿਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਕੰਬਾਈਨ ਮਿਲਟਰੀ ਹਸਪਤਾਲ ਬੰਨੂ ਵਿਖੇ ਭੇਜਿਆ ਗਿਆ ਹੈ ਅਤੇ ਤਿੰਨ ਸੁਰੱਖਿਆ ਜਵਾਨਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਸੀ। ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਹਾਫਿਜ਼ ਗੁਲ ਬਹਾਦੁਰ ਨੇ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਆਤਮਘਾਤੀ ਹਮਲਾਵਰ ਦੀ ਪਛਾਣ ਅਫਗਾਨ ਨਾਗਰਿਕ ਵਜੋਂ ਹੋਈ ਹੈ।

LEAVE A REPLY

Please enter your comment!
Please enter your name here