ਧਾਮੀ ਦੀ ਰਾਜੋਆਣਾ ਨਾਲ ਮੁਲਾਕਾਤ

0
150

ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੰਗਲਵਾਰ ਕੇਂਦਰੀ ਜੇਲ੍ਹ ਵਿਖੇ ਫਾਂਸੀ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਰਾਜੋਆਣਾ ਸ਼ੋ੍ਰਮਣੀ ਕਮੇਟੀ ਵੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਉਣ ਲਈ ਬਜ਼ਿਦ ਰਿਹਾ। ਉਸ ਨੇ ਸ਼ੋ੍ਰਮਣੀ ਕਮੇਟੀ ਨੂੰ ਅਲਟੀਮੇਟਮ ਦਿੱਤਾ ਕਿ ਜੇ ਚਾਰ ਦਸੰਬਰ ਤੱਕ ਪਟੀਸ਼ਨ ਵਾਪਸ ਨਾ ਲਈ ਤਾਂ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ। ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਕੇਸ ’ਚ ਰਾਜੋਆਣਾ ਨੂੰ 2007 ’ਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਉਸ ਨੂੰ ਪਟਿਆਲਾ ਜੇਲ੍ਹ ’ਚ ਫਾਂਸੀ ਦੇਣ ਲਈ 30 ਮਾਰਚ 2012 ਦਾ ਦਿਨ ਮੁਕੱਰਰ ਕੀਤਾ ਗਿਆ ਸੀ। ਰਾਜੋਆਣਾ ਨੇ ਸਜ਼ਾ ਰੁਕਵਾਉਣ ਲਈ ਖੁਦ ਕੋਈ ਵੀ ਕਾਨੂੰਨੀ ਚਾਰਾਜੋਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਕਾਲ ਤਖਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਤੇ ਫਾਂਸੀ ਤੋਂ ਦੋ ਦਿਨ ਪਹਿਲਾਂ ਰਾਸ਼ਟਰਪਤੀ ਨੇ ਫਾਂਸੀ ਦੇਣ ’ਤੇ ਰੋਕ ਲਾ ਦਿੱਤੀ। ਰਾਜੋਆਣਾ ਦਾ ਕਹਿਣਾ ਹੈ ਕਿ 12 ਸਾਲਾਂ ਤੋਂ ਉਸ ਦੀ ਪਟੀਸ਼ਨ ’ਤੇ ਕੋਈ ਵੀ ਫੈਸਲਾ ਨਹੀਂ ਹੋਇਆ। ਧਾਮੀ ਦੀ ਰਾਜੋਆਣਾ ਨਾਲ ਮੁਲਾਕਾਤ ਵੇਲੇ ਰਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ, ਜਸਮੇਰ ਸਿੰਘ ਲਾਛੜੂ ਵੀ ਮੌਜੂਦ ਸਨ।

LEAVE A REPLY

Please enter your comment!
Please enter your name here