ਨਵੀਂ ਦਿੱਲੀ : ਭਾਰਤ ਨੇ ਅਮਰੀਕੀ ਧਰਤੀ ’ਤੇ ਸਿੱਖ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਕਾਇਮ ਕੀਤੀ ਹੈ। ਪਿਛਲੇ ਹਫਤੇ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਗੁਰਪਤਵੰਤ ਸਿੰਘ ਪਨੂੰ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਸਾਜ਼ਿਸ਼ ’ਚ ਕਥਿਤ ਸ਼ਮੂਲੀਅਤ ਲਈ ਭਾਰਤ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਮਾਮਲੇ ਦੇ ਸਾਰੇ ਸੰਬੰਧਤ ਪਹਿਲੂਆਂ ਦੀ ਘੋਖ ਕਰਨ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਹੈ।