20.9 C
Jalandhar
Friday, October 18, 2024
spot_img

ਐੱਨ ਡੀ ਏ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ ਡੀ ਏ) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਡਾਇਰੈਕਟਰ ਮੇਜਰ ਜਨਰਲ ਜੇ ਐੱਸ ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇੱਛੁਕ ਉਮੀਦਵਾਰ 25 ਦਸੰਬਰ ਤੱਕ ਆਨਲਾਈਨ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਪੰਜਾਬ ਦੀਆਂ ਰਹਿਣ ਵਾਲੀਆਂ ਕੁੜੀਆਂ, ਜੋ 2024 ਵਿਚ 10ਵੀਂ ਦੀ ਪ੍ਰੀਖਿਆ ਪਾਸ ਕਰਨਗੀਆਂ ਅਤੇ 11ਵੀਂ ਜਮਾਤ ਵਿਚ ਪੜ੍ਹ ਰਹੀਆਂ ਕੁੜੀਆਂ ਵੀ ਇਸ ਸ਼ਰਤ ਨਾਲ ਅਪਲਾਈ ਕਰ ਸਕਦੀਆਂ ਹਨ ਕਿ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ 2007 ਤੋਂ ਪਹਿਲਾਂ ਦੀ ਨਹੀਂ। ਇਸ ਇੰਸਟੀਚਿਊਟ ’ਚ ਚੁਣੀਆਂ ਮਹਿਲਾ ਉਮੀਦਵਾਰਾਂ ਦੀ ਸਿਖਲਾਈ ਦਾ ਸਾਰਾ ਖਰਚਾ, ਜਿਸ ’ਚ ਰਹਿਣ-ਸਹਿਣ ਅਤੇ ਖਾਣ-ਪੀਣ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles