ਬੇਂਗਲੁਰੂ : ਇੱਥੋਂ ਦੇ ਘੱਟੋ-ਘੱਟ 48 ਪ੍ਰਾਈਵੇਟ ਸਕੂਲਾਂ ਨੂੰ ਸ਼ੁੱਕਰਵਾਰ ਸਵੇਰੇ ਈ-ਮੇਲ ਮਿਲੀ ਕਿ ਉਨ੍ਹਾਂ ਦੀਆਂ ਇਮਾਰਤਾਂ ‘ਚ ਬੰਬ ਹਨ | ਇਹ ਈ-ਮੇਲ ਮਿਲਣ ਤੋਂ ਬਾਅਦ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਮਾਪੇ ਬੇਹੱਦ ਘਬਰਾ ਗਏ | ਸਕੂਲ ਪ੍ਰਬੰਧਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ | ਵਿਦਿਆਰਥੀਆਂ ਅਤੇ ਸਟਾਫ ਨੂੰ ਤੁਰੰਤ ਸਕੂਲ ਦੇ ਅਹਾਤੇ ਤੋਂ ਬਾਹਰ ਕੱਢ ਲਿਆ ਗਿਆ, ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ |