ਦੋਹਾ : ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗਬੰਦੀ ਖਤਮ ਹੋ ਗਈ ਅਤੇ ਵਿਚੋਲਗੀ ਕਰਨ ਵਾਲੇ ਦੇਸ਼ ਕਤਰ ਨੇ ਇਸ ਦੇ ਵਿਸਥਾਰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ, ਜਿਸ ਤੋਂ ਬਾਅਦ ਹਮਲੇ ਮੁੜ ਸ਼ੁਰੂ ਹੋ ਗਏ ਹਨ | ਇਜ਼ਰਾਈਲੀ ਫੌਜ ਨੇ ਕਿਹਾ ਕਿ ਜੰਗਬੰਦੀ ਖਤਮ ਹੋਣ ‘ਤੇ ਉਸ ਨੇ ਹਮਾਸ ਦੇ ਟਿਕਾਣਿਆਂ ‘ਤੇ ਮੁੜ ਹਵਾਈ ਹਮਲੇ ਸ਼ੁਰੂ ਕਰ ਦਿੱਤੇ ਹਨ | ਉਸ ਨੇ ਹਮਾਸ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ |