11.3 C
Jalandhar
Sunday, December 22, 2024
spot_img

ਗੰਨੇ ਦਾ ਰੇਟ 11 ਰੁਪਏ ਵਧਾਇਆ

ਚੰਡੀਗੜ੍ਹ (ਗੁਰਜੀਤ ਬਿੱਲਾ)-ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐੱਸ ਏ ਪੀ) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਗੰਨੇ ਦੇ ਐੱਸ ਏ ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ | ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫਾ ਦੇਣ ਦਾ ਫੈਸਲਾ ਕੀਤਾ ਹੈ | ਉਨ੍ਹਾ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ | ਮਾਨ ਨੇ ਕਿਹਾ ਕਿ ਉਨ੍ਹਾ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ | ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐੱਸ ਏ ਪੀ ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ | ਉਹਨਾ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ |
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪੱਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ | ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖਬਰਾਂ ਆਉਣਗੀਆਂ, ਤਾਂ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ | ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ-ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ |
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਲਕੇ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ, ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ |

Related Articles

LEAVE A REPLY

Please enter your comment!
Please enter your name here

Latest Articles