ਹਰਨੇਕ ’ਤੇ ਹਮਲਾ ਕਰਨ ਵਾਲੇ 3 ਜਣਿਆਂ ਨੂੰ ਸਜ਼ਾ

0
311

ਆਕਲੈਂਡ : ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਪ੍ਰਸਿੱਧ ਰੇਡੀਓ ਵਿਰਸਾ ਦੇ ਹੋਸਟ ਹਰਨੇਕ ਸਿੰਘ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਤਿੰਨ ਖਾਲਿਸਤਾਨੀ ਕੱਟੜਪੰਥੀਆਂ 27 ਸਾਲਾ ਸਰਵਜੀਤ ਸਿੱਧੂ, 44 ਸਾਲਾ ਸੁਖਪ੍ਰੀਤ ਸਿੰਘ ਅਤੇ 48 ਸਾਲਾ ਆਕਲੈਂਡ ਵਾਸੀ ਅਣਪਛਾਤੇ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਹ ਤਿੰਨੇ ਹਰਨੇਕ ਸਿੰਘ ਨੂੰ ਮਾਰਨਾ ਚਾਹੁੰਦੇ ਸਨ, ਕਿਉਂਕਿ ਉਹ ਖਾਲਿਸਤਾਨੀ ਵਿਚਾਰਧਾਰਾ ਵਿਰੁੱਧ ਆਵਾਜ਼ ਉਠਾਉਣ ਕਾਰਨ ਉਸ ਤੋਂ ਨਾਰਾਜ਼ ਸਨ। ਇਨ੍ਹਾਂ ਨੇ 23 ਦਸੰਬਰ 2020 ਨੂੰ ਹਰਨੇਕ ਸਿੰਘ ’ਤੇ 40 ਤੋਂ ਵੱਧ ਵਾਰ ਚਾਕੂ ਨਾਲ ਹਮਲਾ ਕੀਤਾ ਸੀ। ਹਾਲਾਂਕਿ ਉਹ ਕਿਸੇ ਤਰ੍ਹਾਂ ਬਚ ਗਿਆ ਪਰ ਉਸ ਨੂੰ 350 ਤੋਂ ਵੱਧ ਟਾਂਕੇ ਲੱਗੇ ਤੇ ਅਪਰੇਸ਼ਨ ਹੋਏ। ਹਮਲੇ ਦੇ ਮਾਸਟਰਮਾਈਂਡ ਸੁਖਪ੍ਰੀਤ ਸਿੰਘ ਨੂੰ ਸਾਢੇ 13 ਸਾਲ ਦੀ ਸਜ਼ਾ ਸੁਣਾਈ ਗਈ, ਜਿਸ ’ਚ ਪੈਰੋਲ ਦੀ ਯੋਗਤਾ ਤੋਂ ਪਹਿਲਾਂ ਘੱਟੋ-ਘੱਟ 9 ਸਾਲ ਦੀ ਸਜ਼ਾ ਵੀ ਸ਼ਾਮਲ ਹੈ। ਸਰਵਜੀਤ ਸਿੱਧੂ ਨੂੰ ਸਾਢੇ ਨੌਂ ਸਾਲ ਜਦਕਿ ਸੁਖਪ੍ਰੀਤ ਸਿੰਘ ਨੂੰ ਛੇ ਮਹੀਨੇ ਦੀ ਘਰ ਨਜ਼ਰਬੰਦੀ ਦੀ ਸਜ਼ਾ ਸੁਣਾਈ ਗਈ ਹੈ।

LEAVE A REPLY

Please enter your comment!
Please enter your name here