ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਐਤਵਾਰ ਅੰਤਰਿੰਗ ਕਮੇਟੀ ਦੀ ਮੀਟਿੰਗ ’ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸੰਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ। ਉਸ ਨੇ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜ ਦਸੰਬਰ ਨੂੰ ਭੁੱਖ ਹੜਤਾਲ ਕਰਨ ਦਾ ਫੈਸਲਾ ਵਾਪਸ ਲੈਣ। ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦਾ ਇੱਕ ਵਫਦ ਰਾਜੋਆਣਾ ਨੂੰ ਮਿਲੇਗਾ।
ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ 20 ਦਸੰਬਰ ਨੂੰ ਦਿੱਲੀ ’ਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ ਅਤੇ ਮਗਰੋਂ ਰੋਸ ਮਾਰਚ ਕਰਦਿਆਂ ਰਾਸ਼ਟਰਪਤੀ ਭਵਨ ਨੂੰ 26 ਲੱਖ ਲੋਕਾਂ ਵੱਲੋਂ ਭਰੇ ਗਏ ਪ੍ਰਫਾਰਮੇ ਸੌਂਪੇ ਜਾਣਗੇ। ਰੋਸ ਮਾਰਚ ’ਚ ਸਮੂਹ ਸਿੱਖ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਤੇ ਹੋਰ ਧਾਰਮਕ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੋਂ ਸਿੱਖ ਨੁਮਾਇੰਦੇ ਵੀ ਸ਼ਾਮਲ ਹੋਣਗੇ।