31.1 C
Jalandhar
Tuesday, April 16, 2024
spot_img

ਸਿਮਰਜੀਤ ਬੈਂਸ ਸਣੇ 5 ਮੁਲਜ਼ਮਾਂ ਵੱਲੋਂ ਆਤਮ-ਸਮਰਪਣ

ਲੁਧਿਆਣਾ (ਐੱਮ ਐੱਸ ਭਾਟੀਆ, ਰੈਕਟਰ ਕਥੂਰੀਆ, ਪ੍ਰਦੀਪ ਸ਼ਰਮਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਬਰ-ਜ਼ਨਾਹ ਮਾਮਲੇ ‘ਚ ਲੋੜੀਂਦੇ ਚਾਰ ਹੋਰਨਾਂ ਮੁਲਜ਼ਮਾਂ ਸਮੇਤ ਸੋਮਵਾਰ ਸਥਾਨਕ ਅਦਾਲਤ ‘ਚ ਆਤਮ-ਸਮਰਪਣ ਕਰ ਦਿੱਤਾ | ਸਵੇਰੇ 10.15 ਵਜੇ ਦੇ ਕਰੀਬ ਬੈਂਸ ਨੇ ਪਰਮਜੀਤ ਸਿੰਘ ਪੰਮਾ, ਜਸਬੀਰ ਕੌਰ, ਬਲਜਿੰਦਰ ਕੌਰ ਤੇ ਪਰਦੀਪ ਕੁਮਾਰ ਉਰਫ ਗੋਗੀ ਸ਼ਰਮਾ ਦੇ ਨਾਲ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ‘ਚ ਆਤਮ-ਸਮਰਪਣ ਕੀਤਾ | ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਲਈ ਪੁਲਸ ਦੇ ਹਵਾਲੇ ਕਰ ਦਿੱਤਾ ਹੈ | ਅਦਾਲਤੀ ਕੈਪਲੈਕਸ ਵਿੱਚ ਬੈਂਸ ਹਮਾਇਤੀ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ |

Related Articles

LEAVE A REPLY

Please enter your comment!
Please enter your name here

Latest Articles