ਮਲੋਟ : ਵਿਜੀਲੈਂਸ ਬਿਉੂਰੋ ਰੇਂਜ ਬਠਿੰਡਾ ਨੇ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ ਨੀਟਾ ਹਲਕਾ ਮਲੋਟ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਸਨੂੰ ਸੁਰਜੀਤ ਸਿੰਘ ਪੁੱਤਰ ਮਾਹਲਾ ਸਿੰਘ ਵਾਸੀ ਪਿੰਡ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਸੁਰਜੀਤ ਸਿੰਘ ਨੇ ਦੋਸ਼ ਲਾਇਆ ਕਿ ਨੀਟਾ ਨੇ ਉਸ ਪਾਸੋਂ ਇੰਤਕਾਲ ਦਰਜ ਕਰਨ ਅਤੇ ਮਨਜ਼ੂਰ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਵਿਜੀਲੈਂਸ ਨੇ ਸੋਮਵਾਰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 10 ਹਜ਼ਾਰ ਦੀ ਰਕਮ ’ਚੋਂ ਬਾਕੀ ਰਹਿੰਦੇ ਤਿੰਨ ਹਜ਼ਾਰ ਰੁਪਏ ਲੈਂਦਿਆਂ ਪਟਵਾਰੀ ਨੂੰ ਮੌਕੇ ’ਤੇ ਰੰਗੇ ਹੱਥੀ ਗਿ੍ਰਫਤਾਰ ਕਰ ਲਿਆ। ਉਸਦੇ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।