ਪਾਕਿਸਤਾਨੀ ਦੁਲਹਨ ਅੱਜ ਵਾਹਗਾ ਰਾਹੀਂ ਪੰਜਾਬ ਪੁੱਜੇਗੀ

0
201

ਕਾਦੀਆਂ (ਯਾਦਵਿੰਦਰ ਸਿੰਘ ਮਲਹੋਤਰਾ)
ਭਾਰਤ ਸਰਕਾਰ ਨੇ ਕਰਾਚੀ ਦੀ ਰਹਿਣ ਵਾਲੀ 21 ਸਾਲਾ ਜ਼ਾਵੇਰਿਆ ਖ਼ਾਨਮ ਪੁੱਤਰੀ ਅਜ਼ਮਤ ਇਸਮਾਈਲ ਖ਼ਾਂ ਨੂੰ ਭਾਰਤ ਦਾ 45 ਦਿਨਾਂ ਦਾ ਵੀਜ਼ਾ ਦੇ ਦਿੱਤਾ ਹੈ। ਉਹ ਮੰਗਲਵਾਰ ਸਵੇਰੇ ਵਾਹਗਾ ਸਰਹੱਦ ਰਾਹੀਂ ਭਾਰਤ ’ਚ ਦਾਖ਼ਲ ਹੋਵੇਗੀ। ਜਿੱਥੇ ਉਸ ਦੇ ਮੰਗੇਤਰ ਸਮੀਰ ਖ਼ਾਂ ਅਤੇ ਹੋਣ ਵਾਲੇ ਸਸੁਰ ਅਹਿਮਦ ਕਮਾਲ ਖ਼ਾਂ ਯੁਸੁਫ਼ਜ਼ਈ ਸਵਾਗਤ ਕਰਨਗੇ। ਸਮੀਰ ਖ਼ਾਂ ਅਤੇ ਉਸ ਦੇ ਪਿਤਾ ਯੁਸੁਫ਼ਜ਼ਈ ਨੇ ਦੱਸਿਆ ਕਿ ਉਹ ਕੋਲਕਾਤਾ ਤੋਂ ਇਥੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਵਾਹਗਾ ਬਾਰਡਰ ਤੋਂ ਉਹ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੋਂ ਕੋਲਕਾਤਾ ਦੀ ਫ਼ਲਾਈਟ ਲੈਣਗੇ। ਕੁਝ ਦਿਨਾਂ ਵਿੱਚ ਹੀ ਸਮੀਰ ਅਤੇ ਜ਼ਾਵੇਰਿਆ ਖ਼ਾਨਮ ਦਾ ਵਿਆਹ ਹੋਵੇਗਾ। ਸਮੀਰ ਖ਼ਾਂ ਨੇ ਦੱਸਿਆ ਕਿ ਉਸ ਦੀ ਮੰਗੇਤਰ ਨੂੰ ਦੋ ਵਾਰੀ ਭਾਰਤ ਨੇ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਸੀ। ਉਸ ਤੋਂ ਬਾਅਦ ਉਹ ਸਮਾਜ ਸੇਵਕ ਅਤੇ ਜਰਨਲਿਸਟ ਮਕਬੂਲ ਅਹਿਮਦ ਵਾਸੀ ਕਾਦੀਆਂ ਦੇ ਸੰਪਰਕ ਵਿੱਚ ਆਏ, ਕਿਉਂਕਿ ਉਹ ਪਹਿਲਾਂ ਅਨੇਕ ਪਾਕਿਸਤਾਨੀ ਦੁਲਹਨਾਂ ਦੀ ਵੀਜ਼ਾ ਲੈਣ ਵਿੱਚ ਮਦਦ ਕਰ ਚੁੱਕੇ ਹਨ। ਮਕਬੂਲ ਅਹਿਮਦ ਨੇ ਉਨ੍ਹਾਂ ਦੀ ਇਸ ਮਾਮਲੇ ਵਿੱਚ ਕਾਫ਼ੀ ਮਦਦ ਕੀਤੀ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਉਸ ਦੀ ਮੰਗੇਤਰ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇ ਦਿੱਤਾ। ਉਨ੍ਹਾਂ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਜ਼ਾਵੇਰਿਆ ਖ਼ਾਨਮ ਨੂੰ ਵੀਜ਼ਾ ਦੇ ਕੇ ਦੋ ਪਰਵਾਰਾਂ ਨੂੰ ਆਪਸ ਵਿੱਚ ਮਿਲਾਉਣ ਵਿੱਚ ਮਦਦ ਕੀਤੀ ਹੈ।

LEAVE A REPLY

Please enter your comment!
Please enter your name here