10.4 C
Jalandhar
Monday, December 23, 2024
spot_img

ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਐੱਸ ਐੱਫ ਜੇ ਦੇ ਦੋ ਕਾਰਕੰੁਨ ਗਿ੍ਰਫਤਾਰ

ਬਠਿੰਡਾ (ਪਰਵਿੰਦਰ ਜੀਤ ਸਿੰਘ)
ਪੰਜਾਬ ਪੁਲਸ ਨੇ ਸਿੱਖਸ ਫਾਰ ਜਸਟਿਸ (ਐਸ ਐਫ ਜੇ) ਦੇ ਦੋ ਕਾਰਕੁੰਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ’ਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ ਐਫ ਜੇ ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ, ਕਿ੍ਰਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਅਤੇ ਜ਼ਿਲ੍ਹਾ ਅੰਮਿ੍ਰਤਸਰ ’ਚ ਗੁਰਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ ਐਫ ਜੇ ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ। ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗਿ੍ਰਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ ਐਫ ਜੇ ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ ਐਫ ਜੇ ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸ ਐਫ ਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ’ਚ ਸਨ। ਉਨ੍ਹਾ ਦੱਸਿਆ ਕਿ ਮੁਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗਿ੍ਰਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਨ੍ਹਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ ਐਫ ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ। ਏ ਆਈ ਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕੀਤਾ, ਜਦੋਂ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153 ਏ, 505 ਅਤੇ 120 ਬੀ ਤਹਿਤ ਐਫ ਆਈ ਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles