ਲਖਨਊ : ਬਸਪਾ ਪ੍ਰਧਾਨ ਮਾਇਆਵਤੀ ਨੇ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ’ਤੇ ਵਿਅੰਗ ਕਰਦਿਆਂ ਕਿਹਾ ਕਿ ਦੇਸ਼ ਦੇ 81 ਕਰੋੜ ਤੋਂ ਵੱਧ ਲੋਕਾਂ ਨੂੰ ਸਰਕਾਰੀ ਅਨਾਜ ’ਤੇ ਨਿਰਭਰ ਬਣਾਉਣਾ ਨਾ ਤਾਂ ਆਜ਼ਾਦੀ ਤੋਂ ਬਾਅਦ ਦਾ ਸੁਫਨਾ ਸੀ ਅਤੇ ਨਾ ਹੀ ਸੰਵਿਧਾਨ ਬਣਾਉਂਦੇ ਸਮੇਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੇ ਸੋਚਿਆ ਸੀ। ਮਾਇਆਵਤੀ ਨੇ ਡਾ. ਅੰਬੇਡਕਰ ਨੂੰ ਉਨ੍ਹਾ ਦੇ 67ਵੇਂ ‘ਪ੍ਰੀ-ਨਿਰਵਾਣ ਦਿਵਸ’ ’ਤੇ ਸ਼ਰਧਾਂਜਲੀ ਭੇਟ ਕੀਤੀ।