ਪੰਜਾਬ ਵਿਧਾਨ ਸਭਾ ਵਿਸ਼ੇ ‘ਤੇ ਪੰਜਾਬ ਵਿਰੋਧੀ ਸਟੈਂਡ ਮੁੱਖ ਮੰਤਰੀ ਤੁਰੰਤ ਵਾਪਸ ਲੈਣ : ਸੀ ਪੀ ਆਈ

0
323

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਟੈਂਡ, ਜਿਸ ਅਨੁਸਾਰ ਉਹਨਾ ਕੇਂਦਰ ਸਰਕਾਰ ਤੋਂ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੀ ਸਥਾਪਤੀ ਲਈ ਵੱਖਰੀ ਜਗ੍ਹਾ ਅਲਾਟ ਕਰਨ ਦੀ ਬੇਨਤੀ ਕੀਤੀ ਹੈ, ਦੀ ਪੰਜਾਬ ਸੀ ਪੀ ਆਈ ਵੱਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਆਖਿਆ ਹੈ | ਪੰਜਾਬ ਸੀ ਪੀ ਆਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਸੋਮਵਾਰ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਵਿਧਾਨ ਸਭਾ ਦੀ ਸਥਾਪਤੀ ਲਈ ਚੰਡੀਗੜ੍ਹ ਵਿਖੇ ਜ਼ਮੀਨ ਮੰਗ ਕੇ ਪੰਜਾਬ ਦੇ ਹਿੱਤਾਂ ਨੂੰ ਕੁਰਬਾਨ ਕਰ ਰਹੇ ਹਨ | ਅਸਲ ਵਿਚ ਕੇਂਦਰ ਸਰਕਾਰਾਂ ਚੰਡੀਗੜ੍ਹ ਦੇ ਸੁਆਲ ‘ਤੇ ਆਰੰਭ ਤੋਂ ਹੀ ਪੰਜਾਬ ਨਾਲ ਧੱਕਾ ਕਰ ਰਹੀਆਂ ਹਨ, ਚਾਹੀਦਾ ਤਾਂ ਇਹ ਸੀ ਕਿ ਪੰਜਾਬ ਦੀ ਵੰਡ ਸਮੇਂ ਹੀ ਚੰਡੀਗੜ੍ਹ ਪੰਜਾਬ ਨੂੰ ਦੇ ਦਿੱਤਾ ਜਾਂਦਾ | ਅਜਿਹਾ ਨਾ ਹੋਣ ਕਰਕੇ ਪੰਜਾਬੀਆਂ ਨੂੰ ਲਗਾਤਾਰ ਚੰਡੀਗੜ੍ਹ ਅਤੇ ਬਾਕੀ ਮਾਮਲਿਆਂ ਬਾਰੇ ਸੰਘਰਸ਼ ਕਰਨਾ ਪੈ ਰਿਹਾ ਹੈ, ਅਜਿਹੇ ਸਮੇਂ ਭਗਵੰਤ ਮਾਨ ਦਾ ਬਿਆਨ ਚੰਡੀਗੜ੍ਹ ਤੋਂ ਪੰਜਾਬ ਦਾ ਹੱਕ ਛੱਡਣ ਵਾਲੀ ਗੱਲ ਹੈ, ਜਿਸ ਨੂੰ ਪੰਜਾਬੀ ਕਿਸੇ ਪ੍ਰਕਾਰ ਵੀ ਸਹਿਣ ਨਹੀਂ ਕਰਨਗੇ | ਜੇਕਰ ਕੇਂਦਰ ਸਰਕਾਰ ਹਰਿਆਣਾ ਵਿਧਾਨ ਸਭਾ ਵਾਸਤੇ ਜ਼ਮੀਨ ਦੇਣਾ ਚਾਹੁੰਦੀ ਹੈ ਤਾਂ ਉਹ ਚੰਡੀਗੜ੍ਹ ਤੋਂ ਬਾਹਰ ਹਰਿਆਣਾ ਵਿਚ ਅਲਾਟ ਕਰ ਦੇਵੇ, ਪਰ ਚੰਡੀਗੜ੍ਹ ਵਿਖੇ ਜ਼ਮੀਨ ਨਹੀਂ ਦਿੱਤੀ ਜਾ ਸਕਦੀ |

LEAVE A REPLY

Please enter your comment!
Please enter your name here