ਅੱਠ ਵਿਦਿਆਰਥਣਾਂ ਜਪਾਨ ਜਾਣਗੀਆਂ : ਬੈਂਸ

0
249

ਚੰਡੀਗੜ੍ਹ, (ਗੁਰਜੀਤ ਬਿੱਲਾ)-ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੁੱਧਵਾਰ ਦੱਸਿਆ ਕਿ ਜਪਾਨ ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸ ਨੂੰ ਕਿ ਸਾਕੂਰਾ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ, ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਚੁਣੀਆਂ ਗਈਆਂ ਹਨ। ਇਹ ਵਿਦਿਆਰਥਣਾਂ 7 ਦਿਨ 10 ਤੋਂ 16 ਦਸੰਬਰ ਤੱਕ ਜਪਾਨ ਵਿਖੇ ਰਹਿਣਗੀਆਂ।
ਉਨ੍ਹਾ ਦੱਸਿਆ ਕਿ ਚੁਣੀਆਂ ਗਈਆਂ ਵਿਦਿਆਰਥਣਾਂ ਵਿੱਚ ਸਕੂਲ ਆਫ਼ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ ਸਪੁੱਤਰੀ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਸੰਜਨਾ ਪੁੱਤਰੀ ਰਜਤ ਕੁਮਾਰ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ ਪੁੱਤਰੀ ਸੰਤ ਰਾਮ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੀ ਵਿਦਿਆਰਥਣ ਨਿਸ਼ਾ ਰਾਣੀ ਪੁੱਤਰੀ ਜਸਵਿੰਦਰ ਸਿੰਘ, ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜ ਮੰਡੀ ਦੀ ਵਿਦਿਆਰਥਣ ਦੀਪਿਕਾ ਪੁੱਤਰੀ ਹਰਵਿੰਦਰ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ ਜਲੰਧਰ ਦੀ ਖਵਾਹਿਸ਼ ਪੁੱਤਰੀ ਰਮਨ ਕੁਮਾਰ ਸ਼ਾਮਲ ਹਨ।

LEAVE A REPLY

Please enter your comment!
Please enter your name here