ਜਿਊਲਰ ਪਿਓ-ਪੁੱਤ ਵੱਲੋਂ ਖੁਦਕੁਸ਼ੀ

0
115

ਫਿਰੋਜ਼ਪੁਰ (ਅਸ਼ੋਕ ਸ਼ਰਮਾ)-ਫ਼ਿਰੋਜ਼ਪੁਰ ’ਚ ਜਿਊਲਰ ਪਿਓ-ਪੁੱਤ ਵੱਲੋਂ ਇੱਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ। ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤਰ ਦੀ ਲਾਸ਼ ਅਜੇ ਤੱਕ ਨਹਿਰ ’ਚੋਂ ਬਰਾਮਦ ਨਹੀਂ ਹੋਈ। ਮਿ੍ਰਤਕਾਂ ਦੀ ਪਛਾਣ ਰਾਹੁਲ ਧਵਨ (32) ਵਾਸੀ ਧਰਮਪੁਰਾ ਅਤੇ ਉਸ ਦੇ ਪਿਤਾ ਰਜਿੰਦਰ ਧਵਨ (60) ਵਜੋਂ ਹੋਈ ਹੈ। ਬੀਤੇ ਬੁੱਧਵਾਰ ਸਵੇਰੇ ਪਿਓ-ਪੁੱਤ ਦੁਕਾਨ ’ਤੇ ਗਏ ਹੋਏ ਸਨ ਕਿ ਘਰੇਲੂ ਝਗੜੇ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ, ਜਿਸ ਤੋਂ ਬਾਅਦ ਰਜਿੰਦਰ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਉਸ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਹਾਲਤ ਗੰਭੀਰ ਹੋਣ ’ਤੇ ਡਾਕਟਰਾਂ ਨੇ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ/ ਹਸਪਤਾਲ ਲਈ ਰੈਫ਼ਰ ਕਰ ਦਿੱਤਾ, ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਰਾਹੁਲ ਦੀ ਬਾਈਕ ਨਹਿਰ ਦੇ ਕੰਢੇ ਖੜ੍ਹੀ ਮਿਲੀ। ਪਿਤਾ ਦੀ ਮੌਤ ਦਾ ਪਤਾ ਲੱਗਣ ’ਤੇ ਰਾਹੁਲ ਨੇ ਫ਼ਿਰੋਜ਼ਪੁਰ-ਫ਼ਰੀਦਕੋਟ ਹਾਈਵੇ ਪਾਰ ਕਰਦੇ ਹੋਏ ਨਹਿਰ ਵਿੱਚ ਛਾਲ ਮਾਰ ਦਿੱਤੀ। ਗੋਤਾਖੋਰਾਂ ਵੱਲੋਂ ਲਾਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here