ਪੰਜਾਬ ਪੁਲਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਲਾਂਚ

0
356

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਨੂੰ ਸਹੂਲੀਅਤ ਦੇਣ ਦੇ ਉਦੇਸ਼ ਨਾਲ ਇਕ ਹੋਰ ਮਿਸਾਲੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਪੁਲਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਜਾਰੀ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਣਾਲੀ ਨਾਲ ਭਾਰੀ ਗਿਣਤੀ ਵਿੱਚ ਹੁੰਦੀਆਂ ਪੁੱਛ-ਪੜਤਾਲਾਂ ਤੋਂ ਰਾਹਤ ਮਿਲੇਗੀ, ਜਿਸ ਨਾਲ ਲੋਕਾਂ ਦਾ ਕੰਮ ਸਮਾਂਬੱਧ ਤਰੀਕੇ ਨਾਲ ਹੋਵੇਗਾ | ਸ਼ਿਕਾਇਤਕਰਤਾ ਨੂੰ ਵੈੱਬਸਾਈਟ Pgd.punjabpolice.gov.in ਉਤੇ ਜਾਣਾ ਹੋਵੇਗਾ ਅਤੇ ਇਸ ਉਪਰ ਆਪਣਾ ਨਾਂਅ ਅਤੇ ਮੋਬਾਈਲ ਨੰਬਰ ਦਰਜ ਕਰਨ ਸਮੇਤ ਕੁਝ ਹੋਰ ਛੋਟੀ ਜਿਹੀ ਪ੍ਰਕਿਰਿਆ ਵਿੱਚੋਂ ਲੰਘਣ ਤੋਂ ਬਾਅਦ ਪੱਕਾ ਖਾਤਾ ਬਣ ਜਾਂਦਾ ਹੈ |
ਇਸ ਤੋਂ ਬਾਅਦ ਇਕ ਪਾਸਵਰਡ ਤਿਆਰ ਹੋਵੇਗਾ ਅਤੇ ਪੋਰਟਲ ਉਤੇ ਪੱਕਾ ਖਾਤਾ ਬਣ ਜਾਵੇਗਾ | ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਨਿਰਧਾਰਤ ਪ੍ਰਣਾਲੀ ਰਾਹੀਂ ਸ਼ਿਕਾਇਤ ਦੀ ਪ੍ਰਗਤੀ ਉਤੇ ਨਜ਼ਰ ਰੱਖੀ ਜਾ ਸਕਦੀ ਹੈ |

LEAVE A REPLY

Please enter your comment!
Please enter your name here