10.4 C
Jalandhar
Monday, December 23, 2024
spot_img

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ 10 ਤੋਂ

ਸ੍ਰੀ ਫਤਿਹਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ 10 ਦਸੰਬਰ ਨੂੰ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰੇਗੀ।
ਸ੍ਰੀ ਫਤਿਹਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦੇ ਅਚਨਚੇਤ ਦੌਰੇ ਉਤੇ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਇਹ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾ ਕਿਹਾ ਕਿ ਘਰ-ਘਰ ਤੱਕ ਸੇਵਾਵਾਂ ਦੇਣ ਦੀ ਸ਼ੁਰੂਆਤ ਵਾਲੀ ਇਹ ਪਹਿਲਕਦਮੀ ਲੋਕਾਂ ਦੀ ਸਰਕਾਰੀ ਸੇਵਾਵਾਂ ਤੱਕ ਸਿੱਧੀ ਤੇ ਆਸਾਨ ਪਹੁੰਚ ਮੁਹੱਈਆ ਕਰਵਾਏਗੀ। ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਜਨਮ ਤੇ ਮੌਤ, ਆਮਦਨ, ਰਿਹਾਇਸ਼, ਜਾਤ ਤੇ ਪੈਨਸ਼ਨ ਦਾ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ ਅਤੇ ਹੋਰ ਸੇਵਾਵਾਂ ਸੂਬੇ ਭਰ ਵਿੱਚ ਘਰ-ਘਰ ਤੱਕ ਮੁਹੱਈਆ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ 1076 ਨੰਬਰ ਹੈੱਲਪਲਾਈਨ ਉਤੇ ਕਾਲ ਕਰ ਕੇ ਆਪਣੀ ਸਹੂਲਤ ਮੁਤਾਬਕ ਸਮਾਂ ਦੇ ਕੇ ਇਹ ਸੇਵਾਵਾਂ ਲਈਆਂ ਜਾ ਸਕਣਗੀਆਂ। ਬਿਨੈਕਾਰ ਨੂੰ ਸੰਬੰਧਤ ਸੇਵਾ ਲੈਣ ਲਈ ਲੋੜੀਂਦੇ ਦਸਤਾਵੇਜ਼, ਫੀਸ ਅਤੇ ਹੋਰ ਸ਼ਰਤਾਂ ਬਾਰੇ ਦੱਸ ਦਿੱਤਾ ਜਾਵੇਗਾ, ਜਿਸ ਲਈ ਬਿਨੈਕਾਰ ਨੂੰ ਐੱਸ ਐੱਮ ਅੱੈਸ ਪ੍ਰਾਪਤ ਹੋਵੇਗਾ, ਜਿਸ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਤੇ ਮਿਤੀ ਤੇ ਸਮੇਂ ਬਾਰੇ ਪਤਾ ਚੱਲੇਗਾ। ਮਿੱਥੇ ਸਮੇਂ ਮੁਤਾਬਕ ਵਿਸ਼ੇਸ਼ ਸਿਖਲਾਈ ਪ੍ਰਾਪਤ ਮੁਲਾਜ਼ਮ ਟੈਬਲੈੱਟ ਲੈ ਕੇ ਸੰਬੰਧਤ ਬਿਨੈਕਾਰ ਦੇ ਘਰ ਜਾਂ ਦਫ਼ਤਰ ਜਾਣਗੇ ਅਤੇ ਸਾਰੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪੂਰੀ ਕਰਨਗੇ ਤੇ ਫੀਸ ਜਮ੍ਹਾਂ ਕਰਨਗੇ। ਇਸ ਤੋਂ ਇਲਾਵਾ ਬਿਨੈਕਾਰ ਨੂੰ ਪਹੁੰਚ ਰਸੀਦ ਦਿੱਤੀ ਜਾਵੇਗੀ, ਜਿਸ ਰਾਹੀਂ ਉਹ ਆਪਣੀ ਅਰਜ਼ੀ ਉਤੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣ ਸਕੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਅਕੀਦਤ ਭੇਟ ਕਰਨ ਲਈ ਫਤਿਹਗੜ੍ਹ ਸਾਹਿਬ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ। ਉਨ੍ਹਾ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ।

Related Articles

LEAVE A REPLY

Please enter your comment!
Please enter your name here

Latest Articles