ਗੜ੍ਹਸ਼ੰਕਰ (ਫੂਲਾ ਸਿੰਘ ਬੀਰਮਪੁਰ)
ਗੜ੍ਹਸ਼ੰਕਰ-ਚੰਡੀਗੜ੍ਹ ਰੋਡ ’ਤੇ ਪਿੰਡ ਪਨਾਮ ਲਾਗੇ ਇਕ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ’ਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ। ਬੱਸ ਚੰਡੀਗੜ੍ਹ ਤੋਂ ਗੜ੍ਹਸ਼ੰਕਰ ਨੂੰ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ ਗੜ੍ਹਸ਼ੰਕਰ ਤੋਂ ਬਲਾਚੌਰ ਵਾਲੀ ਸਾਈਡ ਨੂੰ ਜਾ ਰਹੇ ਸਨ। ਮੋਟਰਸਾਈਕਲ ਸਵਾਰ 2 ਦੀ ਮੌਕੇ ’ਤੇ ਮੌਤ ਹੋ ਗਈ ਅਤੇ 1 ਗੰਭੀਰ ਜ਼ਖਮੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।
ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਹਾਜ਼ਰ ਲੋਕਾਂ ਦੱਸਿਆ ਕਿ ਹਾਦਸਾ ਬੱਸ ਦੀ ਰਫਤਾਰ ਤੇਜ਼ ਹੋਣ ਨਾਲ ਵਾਪਰਿਆ। ਮਿ੍ਰਤਕਾਂ ’ਚ ਪਿੰਡ ਪਚਨੰਗਲਾਂ ਵਾਸੀ ਅੰਗੂਰੀ ਲਾਲ ਦੇ ਬੇਟੇ ਨਿੱਕੂ ਤੇ ਰੌਕੀ ਅਤੇ ਹੇਮਰਾਜ ਪੁੱਤਰ ਜਗਦੀਸ਼ ਰਾਮ ਪਿੰਡ ਪੰਚਨੰਗਲਾਂ ਸ਼ਾਮਲ ਹੈ। ਪੁਲਸ ਚੌਂਕੀ ਸਮੁੰਦੜਾ ਦੇ ਇੰਚਾਰਜ ਏ ਐੱਸ ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਰਤਕਾਂ ਦੇ ਪਰਵਾਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।