ਭਾਰਤ ਰਣਨੀਤਕ ਭਾਈਵਾਲ ਹੈ, ਪਰ ਪਨੂੰ ਮਾਮਲੇ ‘ਚ ਜਵਾਬਦੇਹੀ ਤੈਅ ਕਰੇ : ਅਮਰੀਕਾ

0
159

ਵਾਸ਼ਿੰਗਟਨ : ਅਮਰੀਕਾ ਨੇ ਕਿਹਾ ਹੈ ਕਿ ਭਾਰਤ ਅਮਰੀਕਾ ਦਾ ਰਣਨੀਤਕ ਭਾਈਵਾਲ ਹੈ ਅਤੇ ਉਸ ਨੇ ਨਵੀਂ ਦਿੱਲੀ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕੀ ਨਾਗਰਿਕ ਵੱਖਵਾਦੀ ਨੇਤਾ ਗੁਰਪਤਵੰਤ ਸਿੰਘ ਪਨੂੰ ਦੀ ਹੱਤਿਆ ਦੀ ਸਾਜ਼ਿਸ਼ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਏ | ਅਮਰੀਕਾ ਦੇ ਕੌਮੀ ਸੁਰੱਖਿਆ ਬੁਲਾਰੇ ਜਾਨ ਕਿਰਬੀ ਨੇ ਇੱਥੇ ਵ੍ਹਾਈਟ ਹਾਊਸ ‘ਚ ਪ੍ਰੈੱਸ ਕਾਨਫਰੰਸ ‘ਚ ਕਿਹਾ-ਭਾਰਤ ਸਾਡਾ ਰਣਨੀਤਕ ਭਾਈਵਾਲ ਹੈ | ਅਸੀਂ ਇਸ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰ ਰਹੇ ਹਾਂ | ਇਸ ਦੇ ਨਾਲ ਹੀ ਅਸੀਂ ਯਕੀਨੀ ਤੌਰ ‘ਤੇ ਇਨ੍ਹਾਂ ਦੋਸ਼ਾਂ ਦੀ ਗੰਭੀਰਤਾ ਨੂੰ ਵੀ ਸਮਝਦੇ ਹਾਂ | ਇਸ ਕਥਿਤ ਸਾਜ਼ਿਸ਼ ਦਾ ਭਾਰਤ ਅਤੇ ਅਮਰੀਕਾ ਦੇ ਦੁਵੱਲੇ ਸਬੰਧਾਂ ‘ਤੇ ਕੀ ਪ੍ਰਭਾਵ ਪੈ ਸਕਦਾ ਹੈ, ਨਾਲ ਜੁੜੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਰਬੀ ਨੇ ਕਿਹਾ-ਅਸੀਂ ਚਾਹੁੰਦੇ ਹਾਂ ਕਿ ਇਸ ਦੀ ਡੂੰਘੀ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰਾਂ ਨੂੰ ਢੁਕਵੇਂ ਢੰਗ ਨਾਲ ਜਵਾਬਦੇਹ ਬਣਾਇਆ ਜਾਵੇ | ਇਸ ਮਾਮਲੇ ਦੀ ਸਰਗਰਮੀ ਨਾਲ ਜਾਂਚ ਕੀਤੀ ਜਾ ਰਹੀ ਹੈ | ਅਸੀਂ ਕਿਹਾ ਹੈ ਕਿ ਸਾਨੂੰ ਖੁਸ਼ੀ ਹੈ ਕਿ ਭਾਰਤੀ ਹਮਰੁਤਬਾ ਇਸ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਪੂਰੀ ਤਰ੍ਹਾਂ ਜਾਂਚ ਕਰ ਰਹੇ ਹਨ, ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਮੈਂ ਅੱਗੇ ਕੁਝ ਨਹੀਂ ਕਹਾਂਗਾ |

LEAVE A REPLY

Please enter your comment!
Please enter your name here