ਕੁਸ਼ਤੀ ਸੰਘ ਦੀਆਂ ਚੋਣਾਂ 21 ਨੂੰ

0
196

ਨਵੀਂ ਦਿੱਲੀ : ਭਾਰਤੀ ਕੁਸ਼ਤੀ ਮਹਾਂ ਸੰਘ (ਡਬਲਿਊ ਐੱਫ ਆਈ) ਦੀਆਂ ਚੋਣਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਭਾਰਤੀ ਕੁਸ਼ਤੀ ਮਹਾਂ ਸੰਘ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ ਅਤੇ ਉਸੇ ਦਿਨ ਹੀ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। ਚੋਣ ਅਧਿਕਾਰੀ ਨੇ ਸ਼ਨੀਵਾਰ ਇਹ ਜਾਣਕਾਰੀ ਦਿੱਤੀ। ਚੋਣ ਅਧਿਕਾਰੀ ਜਸਟਿਸ (ਰਿਟਾਇਰਡ) ਐੱਮ ਐੱਮ ਕੁਮਾਰ ਦੇ ਦਫ਼ਤਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਵੋਟਿੰਗ, ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਉਸੇ ਹੀ ਦਿਨ ਕੀਤਾ ਜਾਵੇਗਾ। ਸੰਘ ਦੇ ਸਾਬਕਾ ਪ੍ਰਧਾਨ ਬਿ੍ਰਜੇਸ਼ ਭੂਸ਼ਣ ਸ਼ਰਣ ਸਿੰਘ ਖਿਲਾਫ਼ ਜਿਨਸ਼ੀ ਸ਼ੋਸ਼ਣ ਦੇ ਦੋਸ਼ ’ਚ ਕਈ ਵਾਰ ਚੋਣਾਂ ਟਲ ਚੁੱਕੀਆਂ ਹਨ। ਚੋਣਾਂ ਕਰਾਉਣ ਦਾ ਫੈਸਲਾ ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਾਈ ਗਈ ਰੋਕ ਨੂੰ ਖਾਰਜ ਕਰਨ ਤੋਂ ਬਾਅਦ ਆਇਆ ਹੈ।

LEAVE A REPLY

Please enter your comment!
Please enter your name here