ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸੰਬੰਧੀ ਫਾਇਲ ਨੂੰ ਸੋਮਵਾਰ ਨੂੰ ਮਨਜ਼ੂਰੀ ਦਿੱਤੀ | ਮਾਡਰਨ ਸਕੂਲ ਬਾਰਾਖੰਬਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਾਟੈਂਟ ਹਨ | ਉਨ੍ਹਾਂ ਕੋਲ ਵਿਸ਼ਵ ਦੀਆਂ ਕਈ ਵੱਡੀਆਂ ਕਾਰਪੋਰੇਟ ਫਰਮਾਂ ਵਿੱਚ ਕੰਮ ਕਰਨ ਦਾ ਤਜਰਬਾ ਵੀ ਹੈ|
ਇਸ ਨੌਜਵਾਨ ਸਿਆਸੀ ਆਗੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾਈ ਹੈ | ਦਿੱਲੀ ਸਰਕਾਰ ਤੋਂ ਸਿਰਫ਼ ਇਕ ਰੁਪਏ ਤਨਖ਼ਾਹ ਲੈਣ ਵਾਲੇ ਰਾਘਵ ਚੱਢਾ ਨੇ ਉਥੇ ਮਾਲੀਆ ਚੋਰੀ ਰੋਕਣ ਅਤੇ ਭਿ੍ਸ਼ਟਾਚਾਰ ਨੂੰ ਘਟਾਉਣ ਵਿੱਚ ਕਾਮਯਾਬੀ ਹਾਸਲ ਕੀਤੀ | ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਦਿੱਲੀ ਮਾਲੀਆ ਸਰਪਲੱਸ ਸੂਬਾ ਬਣਿਆ, ਜਿਸ ਨਾਲ ਦਿੱਲੀ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹਿਆ |





