ਨਵੀਂ ਦਿੱਲੀ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐੱਸ ਈ) ਨੇ ਦਸਵੀਂ ਤੇ ਬਾਰ੍ਹਵੀਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋ ਕੇ 2 ਅਪ੍ਰੈਲ ਤਕ ਜਾਰੀ ਰਹਿਣਗੀਆਂ। ਸੀ ਬੀ ਐੱਸ ਈ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਦੋ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਵਿਚਕਾਰ ਤਿਆਰੀ ਲਈ ਢੁਕਵਾਂ ਸਮਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰੀਖਿਆਵਾਂ ਦੀ ਡੇਟਸ਼ੀਟ ਤਿਆਰ ਕਰਦੇ ਸਮੇਂ ਮੁਕਾਬਲਾ ਪ੍ਰੀਖਿਆਵਾਂ ਦਾ ਵੀ ਖਾਸ ਧਿਆਨ ਰੱਖਿਆ ਗਿਆ ਹੈ। ਇੱਕ ਪ੍ਰੀਖਿਆ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤਕ ਤੇ ਦੂਜੀ ਪ੍ਰੀਖਿਆ ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤਕ ਹੋਵੇਗੀ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਮਾਰਚ ਨੂੰ ਖਤਮ ਹੋਣਗੀਆਂ।


