ਆਸਟਰੇਲੀਆ ਦੇ ਕਿਸਾਨਾਂ ਵੱਲੋਂ ਖੇਤਾਂ ’ਚੋਂ ਤਾਰਾਂ ਲੰਘਾਉਣ ਦਾ ਵਿਰੋਧ

0
180

ਕੈਨਬਰਾ : ਆਸਟਰੇਲੀਆ ਦੇ ਸੈਂਕੜੇ ਕਿਸਾਨ ਹਾਈ-ਵੋਲਟੇਜ ਬਿਜਲੀ ਤਾਰਾਂ ਨੂੰ ਆਪਣੀਆਂ ਜ਼ਮੀਨਾਂ ’ਚੋਂ ਲੰਘਾਉਣ ਖਿਲਾਫ ਡਟ ਗਏ ਹਨ। ਆਸਟਰੇਲੀਆ 2030 ਤੱਕ ਸਾਫ-ਸੁਥਰੀ ਊਰਜਾ ਲਈ ਤਾਰਾਂ ਕੱਢਣ ਲਈ ਜ਼ੋਰ ਲਗਾ ਰਿਹਾ ਹੈ। ਸਰਕਾਰ ਨੇ ਹਵਾ, ਸੂਰਜੀ ਅਤੇ ਪਣ-ਬਿਜਲੀ ਪ੍ਰਾਜੈਕਟਾਂ ਨੂੰ ਗਰਿੱਡ ਨਾਲ ਜੋੜਨ ਲਈ 2050 ਤੱਕ 10,000 ਕਿਲੋਮੀਟਰ ਬਿਜਲੀ ਤਾਰਾਂ ਪਾਉਣੀਆਂ ਹਨ। ਇਨ੍ਹਾਂ ਤੋਂ ਬਗੈਰ ਬਿਜਲੀ ਸਪਲਾਈ ਸੰਭਵ ਨਹੀਂ। ਸਾਫ-ਸੁਥਰੀ ਊਰਜਾ ਦੇ ਹੱਕ ’ਚ ਭਾਵੇਂ ਕਿਸਾਨ ਹਨ, ਪਰ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੀਆਂ ਜ਼ਮੀਨਾਂ ਵਿੱਚੋਂ ਤਾਰਾਂ ਲੰਘਣ। ਉਨ੍ਹਾਂ ਦਾ ਕਹਿਣਾ ਹੈ ਕਿ 80 ਮੀਟਰ (262 ਫੁੱਟ) ਉੱਚੇ ਟਾਵਰਾਂ ’ਤੇ ਪਾਈਆਂ ਤਾਰਾਂ ਉਨ੍ਹਾਂ ਦੀ ਖੇਤੀ ’ਚ ਵਿਘਨ ਪਾਉਣਗੀਆਂ ਤੇ ਇਨ੍ਹਾਂ ਨਾਲ ਖੇਤਾਂ ਨੂੰ ਅੱਗ ਲੱਗ ਸਕਦੀ ਹੈ। ਕਿਸਾਨ ਕਹਿ ਰਹੇ ਹਨ ਕਿ ਤਾਰਾਂ ਨੂੰ ਜ਼ਮੀਨ ਦੇ ਹੇਠੋਂ ਕੱਢਿਆ ਜਾਵੇ, ਪਰ ਮਾਹਰਾਂ ਦਾ ਕਹਿਣਾ ਹੈ ਕਿ ਇਸ ਨਾਲ ਲਾਗਤ ਵੱਧ ਜਾਵੇਗੀ।

LEAVE A REPLY

Please enter your comment!
Please enter your name here