ਜੰਮੂ-ਕਸ਼ਮੀਰ ’ਚ ਆਨੰਦ ਮੈਰਿਜ ਐਕਟ ਲਾਗੂ

0
257

ਜੰਮੂ : ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ਨਿਯਮ ਬਣਾਏ ਗਏ ਹਨ, ਜਿਨ੍ਹਾਂ ਨਾਲ ਸਿੱਖਾਂ ਦੇ ਵਿਆਹਾਂ ਨੂੰ ਮਾਨਤਾ ਦਿੱਤੀ ਜਾਵੇਗੀ। ਇਸ ਨਾਲ ਸਿੱਖਾਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਹੋ ਗਈ ਹੈ। ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ‘ਜੰਮੂ ਅਤੇ ਕਸ਼ਮੀਰ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023’ ਬਣਾਏ ਗਏ ਹਨ। ਜਾਰੀ ਕੀਤੇ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਸੰਬੰਧਤ ਤਹਿਸੀਲਦਾਰ ਆਪਣੇ ਖੇਤਰੀ ਅਧਿਕਾਰ ਖੇਤਰ ਦੇ ਅੰਦਰ ਅਜਿਹੇ ਵਿਆਹਾਂ ਦੇ ਰਜਿਸਟਰਾਰ ਹੋਣਗੇ। ਕਾਨੂੰਨ, ਨਿਆਂ ਅਤੇ ਸੰਸਦੀ ਮਾਮਲਿਆਂ ਬਾਰੇ ਵਿਭਾਗ ਵੱਲੋਂ 30 ਨਵੰਬਰ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈਸਿੱਖ ਜੋੜੇ ਆਪਣੇ ਵਿਆਹ ਤੋਂ ਬਾਅਦ ਤਿੰਨ ਮਹੀਨਿਆਂ ਦੇ ਅੰਦਰ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ, ਪਰ ਜੇ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਰਸਮੀ ਕਾਰਵਾਈਆਂ ਪੂਰੀਆਂ ਹੋ ਜਾਂਦੀਆਂ ਹਨ ਤਾਂ ਲੇਟ ਫੀਸ ਭਰਨੀ ਪਵੇਗੀ। ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆਇਹ ਲੰਮੇ ਸਮੇਂ ਦੀ ਮੰਗ ਸੀ ਅਤੇ ਅਸੀਂ ਉਪ ਰਾਜਪਾਲ ਦੇ ਆਪਣੇ ਵਾਅਦੇ ਨੂੰ ਨਿਭਾਉਣ ਲਈ ਧੰਨਵਾਦੀ ਹਾਂ।

LEAVE A REPLY

Please enter your comment!
Please enter your name here