ਚੇਨਈ : ਮਦਰਾਸ ਹਾਈ ਕੋਰਟ ਨੇ ਸ਼ੁੱਕਰਵਾਰ ਸਾਬਕਾ ਭਾਰਤੀ ਕਿ੍ਰਕਟ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਮਾਮਲੇ ’ਚ ਤਾਮਿਲਨਾਡੂ ਦੇ ਆਈ ਪੀ ਐੱਸ ਅਧਿਕਾਰੀ ਜੀ. ਸੰਪਤ ਕੁਮਾਰ ਨੂੰ 15 ਦਿਨਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਐੱਸ ਐੱਸ ਸੁੰਦਰ ਅਤੇ ਜਸਟਿਸ ਸੁੰਦਰ ਮੋਹਨ ਦੀ ਡਵੀਜ਼ਨ ਬੈਂਚ ਨੇ ਸੰਪਤ ਕੁਮਾਰ ਨੂੰ ਸਜ਼ਾ ਖਿਲਾਫ ਅਪੀਲ ਦਾਇਰ ਕਰਨ ਦਾ ਮੌਕਾ ਦੇਣ ਲਈ ਸਜ਼ਾ ਨੂੰ 30 ਦਿਨਾਂ ਲਈ ਮੁਅੱਤਲ ਰੱਖਿਆ ਹੈ। ਧੋਨੀ ਨੇ ਸੁਪਰੀਮ ਕੋਰਟ ਅਤੇ ਹਾਈ ਕੋਰਟ ਖਿਲਾਫ ਕਥਿਤ ਤੌਰ ’ਤੇ ਅਪਮਾਨਜਨਕ ਬਿਆਨ ਦੇਣ ਲਈ ਅਧਿਕਾਰੀ ਦੇ ਖਿਲਾਫ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਧੋਨੀ ਨੇ 2014 ’ਚ ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐੱਲ) ਸੱਟੇਬਾਜ਼ੀ ’ਚ ਆਪਣੇ ਨਾਂਅ ਦੀ ਵਰਤੋਂ ਕਰਨ ’ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਅਤੇ 100 ਕਰੋੜ ਰੁਪਏ ਦਾ ਮੁਆਵਜ਼ਾ ਮੰਗਿਆ ਸੀ। ਸੰਪਤ ਕੁਮਾਰ ਦੇ ਜਵਾਬੀ ਹਲਫਨਾਮੇ ’ਚ ਨਿਆਂਪਾਲਿਕਾ ਵਿਰੁੱਧ ਕੀਤੀਆਂ ਟਿੱਪਣੀਆਂ ਲਈ ਧੋਨੀ ਨੇ ਉਸ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ।


