ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖਿਆ ਪ੍ਰੋਗਰਾਮ ਮੁਲਤਵੀ

0
191

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ 20 ਦਸੰਬਰ ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ ਤੋਂ ਬਾਅਦ ਮੁਲਤਵੀ ਕੀਤਾ ਗਿਆ ਹੈ, ਕਿਉਕਿ ਕਾਲਕਾ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਦੇ ਨਾਲ ਸੰਵਾਦ ਕਰਕੇ ਹੀ ਮਸਲੇ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਪੰਜ ਮੈਂਬਰੀ ਕਮੇਟੀ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਪ੍ਰੋਗਰਾਮ ਨੂੰ ਉਲੀਕੇਗੀ, ਇਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਰੱਖਿਆ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। 26 ਲੱਖ ਫਾਰਮ ਜੋ ਕਿ ਰਾਸ਼ਟਰਪਤੀ ਭਵਨ ਤੱਕ ਲੈ ਕੇ ਜਾਣੇ ਸਨ, ਉਸ ਪ੍ਰੋਗਰਾਮ ਨੂੰ ਹਾਲ ਦੀ ਘੜੀ ਪੰਥਕ ਹਿੱਤਾਂ ਲਈ ਮੁਲਤਵੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here