ਨਵੀਂ ਦਿੱਲੀ : ਸਥਾਨਕ ਅਦਾਲਤ ਨੇ ਸੋਮਵਾਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਵਕੀਲ ਨੂੰ 1984 ’ਚ ਪੁਲ ਬੰਗਸ ਸਿੱਖ ਦੰਗਿਆਂ ’ਚ ਦਿੱਲੀ ਪੁਲਸ ਅਤੇ ਸੀ ਬੀ ਆਈ ਵੱਲੋਂ ਦਰਜ ਐੱਫ ਆਈ ਆਰਜ਼ ਦੀ ਸੂਚੀ ਅਤੇ ਇਸ ਦੀ ਜਾਂਚ ਤੇ ਮੁਕੱਦਮਿਆਂ ਦੇ ਨਤੀਜਿਆਂ ਦੀ ਸੂਚੀ ਦੇਣ ਲਈ ਕਿਹਾ ਹੈ। ਟਾਈਟਲਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ।
ਇਹ ਮਾਮਲਾ 1 ਨਵੰਬਰ 1984 ਨੂੰ ਪੁਲ ਬੰਗਸ ਗੁਰਦੁਆਰੇ ’ਚ ਹੋਏ ਸਿੱਖਾਂ ਦੇ ਕਤਲ ਨਾਲ ਸੰਬੰਧਤ ਹੈ। ਸੀ ਬੀ ਆਈ ਨੇ ਮਈ ’ਚ ਉਸ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ ਸੀ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਬਚਾਅ ਪੱਖ ਦੇ ਵਕੀਲ ਦੀ ਇਹ ਦਲੀਲ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ 9 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਕਿ ਪਿਛਲੀਆਂ ਚਾਰਜਸ਼ੀਟਾਂ ਦੀਆਂ ਪ੍ਰਮਾਣਿਤ ਕਾਪੀਆਂ ਪ੍ਰਾਪਤ ਨਹੀਂ ਹੋਈਆਂ ਸਨ।



