ਪੀ ਪੀ ਐੱਸ ਸੀ ਦੇ ਸਾਬਕਾ ਚੇਅਰਮੈਨ ਤੇ ਪੰਜ ਮੈਂਬਰਾਂ ਖਿਲਾਫ ਕੇਸ ਦਰਜ, ਸਤਵੰਤ ਸਿੰਘ ਮੋਹੀ ਗਿ੍ਰਫ਼ਤਾਰ

0
238

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐੱਮ ਓ) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ ਪੀ ਐੱਸ ਸੀ) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਮੰਗਲਵਾਰ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਵਿਸ਼ੇਸ਼ ਪੜਤਾਲੀਆ ਟੀਮ (ਐੱਸ ਆਈ ਟੀ ) ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਐੱਸ ਕੇ ਸਿਨਹਾ ਚੇਅਰਮੈਨ (ਸਵਰਗਵਾਸੀ), ਬਿ੍ਰਗੇਡੀਅਰ (ਸੇਵਾਮੁਕਤ) ਡੀ ਅੱੈਸ ਗਰੇਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀ ਐੱਸ ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ। ਉਨ੍ਹਾ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ ਪੀ ਐੱਸ ਸੀ ਦੁਆਰਾ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਐੱਮ ਓਜ਼ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐੱਸ ਆਈ ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾ ਦੱਸਿਆ ਕਿ ਦੋ ਮੈਂਬਰੀ ਐੱਸ ਆਈ ਟੀ ਵਿੱਚ ਸ਼ਾਮਲ ਐੱਮ ਅੱੈਸ ਬਾਲੀ, ਸੰਯੁਕਤ ਕਮਿਸ਼ਨਰ ਸੀ ਬੀ ਆਈ (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ, ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ। ਇਸ ਅਨੁਸਾਰ ਪੀ ਪੀ ਐੱਸ ਸੀ ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸੰਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਇਹ ਐੱਫ ਆਈ ਆਰ ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here