ਪੀ ਆਰ ਟੀ ਸੀ 219 ਬੱਸਾਂ ਪਾਏਗੀ : ਭੁੱਲਰ

0
366

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਬੱਸ ਰੂਟ ਪਰਮਿਟਾਂ ਦੇ ਸਨਮੁਖ ਪੀ ਆਰ ਟੀ ਸੀ ਵੱਲੋਂ ਆਪਣੇ ਬੇੜੇ ਵਿਚ 219 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ | ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਦੱਸਿਆ ਕਿ ਪੀ ਆਰ ਟੀ ਸੀ ਵਿਚ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਦੀ ਪ੍ਰਕਿਰਿਆ ਅਰੰਭ ਦਿੱਤੀ ਗਈ ਹੈ ਅਤੇ ਟੈਂਡਰ ਕੱਢਿਆ ਜਾ ਚੁੱਕਾ ਹੈ, ਜਿਸ ਦੀ ਆਖਰੀ ਤਰੀਕ 2 ਅਗਸਤ ਹੈ |
ਭੁੱਲਰ ਨੇ ਦੱਸਿਆ ਕਿ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ 15 ਜੂਨ ਨੂੰ ਸ਼ੁਰੂ ਕੀਤੀ ਗਈ ਨਵੀਂ ਵੋਲਵੋ ਬੱਸ ਸੇਵਾ ਦਾ ਮਹੀਨੇ ਤੋਂ ਵੀ ਘੱਟ ਸਮੇਂ ‘ਚ ਹੁਣ ਤੱਕ ਲੱਗਭੱਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ | ਉਨ੍ਹਾ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂ ਆਪਣੇ ਸੌੜੇ ਹਿੱਤਾਂ ਕਰਕੇ ਸਰਕਾਰੀ ਬੱਸਾਂ ਨੂੰ ਹਵਾਈ ਅੱਡੇ ਤੱਕ ਚਲਾਉਣ ਤੋਂ ਰੋਕਦੇ ਰਹੇ |

LEAVE A REPLY

Please enter your comment!
Please enter your name here