ਪਨੂੰ ਮਾਮਲੇ ’ਚ ਸਬੂਤ ਮਿਲੇ ਤਾਂ ਵਿਚਾਰ ਕਰਾਂਗੇ : ਮੋਦੀ

0
190

ਨਵੀਂ ਦਿੱਲੀ : ਭਾਰਤੀ ਅਧਿਕਾਰੀ ’ਤੇ ਅਮਰੀਕਾ ’ਚ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਪਹਿਲੀ ਵਾਰ ਬਿਆਨ ਦਿੰਦਿਆਂ ਸਪੱਸ਼ਟ ਕਿਹਾ ਕਿ ਜੇ ਕਿਸੇ ਭਾਰਤੀ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ ਤਾਂ ਉਹ ਯਕੀਨੀ ਤੌਰ ’ਤੇ ਇਸ ’ਤੇ ਵਿਚਾਰ ਕਰਨਗੇ।
ਉਨ੍ਹਾ ਇਹ ਵੀ ਕਿਹਾ ਕਿ ‘ਕੁਝ ਘਟਨਾਵਾਂ’ ਭਾਰਤ ਅਤੇ ਅਮਰੀਕਾ ਦੀ ਦੋਸਤੀ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ। ਬਰਤਾਨਵੀ ਅਖਬਾਰ ‘ਫਾਈਨੈਂਸ਼ੀਅਲ ਟਾਈਮਜ਼’ ਨੂੰ ਇੰਟਰਵਿਊ ’ਚ ਮੋਦੀ ਨੇ ਸਾਫ ਕਿਹਾ ਕਿ ਜੇ ਸਾਡੇ ਕਿਸੇ ਨਾਗਰਿਕ ਨੇ ਕੁਝ ਚੰਗਾ ਜਾਂ ਬੁਰਾ ਕੀਤਾ ਹੈ ਤਾਂ ਅਸੀਂ ਇਸ ’ਤੇ ਵਿਚਾਰ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ਾਂ ’ਚ ਮੌਜੂਦ ਕੁਝ ਕੱਟੜਪੰਥੀ ਸਮੂਹਾਂ ਦੀਆਂ ਗਤੀਵਿਧੀਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾਕੱਟੜਪੰਥੀ ਤੱਤ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂਅ ’ਤੇ ਧਮਕੀਆਂ ਦੇਣ ਅਤੇ ਹਿੰਸਾ ਭੜਕਾਉਣ ’ਚ ਲੱਗੇ ਹੋਏ ਹਨ।
ਇਸ ਤੋਂ ਪਹਿਲਾਂ ਭਾਰਤੀ ਨਾਗਰਿਕ ਨਿਖਿਲ ਗੁਪਤਾ ’ਤੇ ਪਨੂੰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗ ਚੁੱਕੇ ਹਨ।

LEAVE A REPLY

Please enter your comment!
Please enter your name here