ਮੋਦੀ ਦੀ ਇਕ ਪਾਰਟੀ ਰਾਜ ਕਾਇਮ ਕਰਨ ਦੀ ਕੋਸ਼ਿਸ਼ : ਖੜਗੇ

0
304

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ’ਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇਸ਼ ’ਚ ਇਕ ਪਾਰਟੀ ਦਾ ਰਾਜ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਖੜਗੇ ਨੇ ਕਿਹਾ ਕਿ ਸੰਸਦ ਮੈਂਬਰਾਂ ਨੂੰ ਇਸ ਕਰਕੇ ਮੁਅੱਤਲ ਕੀਤਾ ਗਿਆ ਕਿਉਂਕਿ ਉਹ ਗੰਭੀਰ ਸੁਰੱਖਿਆ ਉਲੰਘਣਾ ਦੇ ਮੁੱਦੇ ’ਤੇ ਗ੍ਰਹਿ ਮੰਤਰੀ ਤੋਂ ਬਿਆਨ ਚਾਹੁੰਦੇ ਸਨ। 6 ਮੁਲਜ਼ਮਾਂ ’ਤੇ ਅੱਤਵਾਦ ਵਿਰੋਧੀ ਯੂ ਏ ਪੀ ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਸੰਸਦ ’ਚ ਦਾਖਲ ਹੋਣ ’ਚ ਮਦਦ ਕਰਨ ਵਾਲੇ ਭਾਜਪਾ ਦੇ ਸੰਸਦ ਮੈਂਬਰ (ਪ੍ਰਤਾਪ ਸਿਮਹਾ) ਤੋਂ ਹਾਲੇ ਤੱਕ ਪੁੱਛ ਪੜਤਾਲ ਨਹੀਂ ਕੀਤੀ ਗਈ। ਇਹ ਕਿਹੋ ਜਿਹੀ ਜਾਂਚ ਹੈ? ਸੰਸਦੀ ਸੁਰੱਖਿਆ ਲਈ ਜ਼ਿੰਮੇਵਾਰ ਸੀਨੀਅਰ ਅਧਿਕਾਰੀਆਂ ਨੂੰ ਜਵਾਬਦੇਹ ਕਿਉਂ ਨਹੀਂ ਬਣਾਇਆ ਗਿਆ?
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਸੰਸਦ ’ਚੋਂ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਮੁਅੱਤਲ ਕਰਨ ’ਤੇ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਇਹ ਸਰਕਾਰ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੀ ਸੁਰੱਖਿਆ ’ਚ ਕੁਤਾਹੀ ਦੀ ਨਾਮੁਆਫੀਯੋਗ ਘਟਨਾ ’ਤੇ ਸੰਸਦ ਦੇ ਬਾਹਰ ਆਪਣੇ ਵਿਚਾਰ ਪ੍ਰਗਟ ਕੀਤੇ, ਜਿਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਉਨ੍ਹਾ ਨੂੰ ਸਦਨ ਦੀ ਮਰਿਆਦਾ ਦੀ ਕੋਈ ਪ੍ਰਵਾਹ ਨਹੀਂ ਹੈ।

LEAVE A REPLY

Please enter your comment!
Please enter your name here