ਡੇਨਵਰ : ਅਮਰੀਕਾ ਦੇ ਕੋਲੋਰਾਡੋ ਸੂਬੇ ਦੀ ਸੁਪਰੀਮ ਕੋਰਟ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕੀ ਸੰਵਿਧਾਨ ਦੀ ਬਗਾਵਤ ਧਾਰਾ ਤਹਿਤ ਵ੍ਹਾਈਟ ਹਾਊਸ ਲਈ ਅਯੋਗ ਕਰਾਰ ਦਿੱਤਾ ਹੈ। ਦੇਸ਼ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਕਿ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੂੰ ਅਯੋਗ ਠਹਿਰਾਉਣ ਲਈ 14ਵੀਂ ਸੋਧ ਦੀ ਧਾਰਾ 3 ਦੀ ਵਰਤੋਂ ਕੀਤੀ ਗਈ ਹੈ। ਕੋਲੋਰਾਡੋ ਦੀ ਸੁਪਰੀਮ ਕੋਰਟ ਨੇ ਇਸ ਮਾਮਲੇ ’ਤੇ 4-3 ਨਾਲ ਫੈਸਲਾ ਦਿੰਦੇ ਹੋਏ ਟਰੰਪ ਨੂੰ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ ਹੈ।



