ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅੰਤਰਮ ਸਲਾਹਕਾਰ ਕਮੇਟੀ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਚੇਅਰਮੈਨ ਨਿਯੁਕਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦੇ ਦਿੱਤੀ ਗਈ ਹੈ | ਪਟੀਸ਼ਨਰ-ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ 20 ਤੋਂ ਵੱਧ ਨੁਕਤਿਆਂ ਨੂੰ ਲੈ ਕੇ ਇਸ ਨਿਯੁਕਤੀ ਨੂੰ ਚੁਣੌਤੀ ਦਿੱਤੀ ਹੈ | ਉਨ੍ਹਾ ਕਿਹਾ ਕਿ ਇਹ ਨਿਯੁਕਤੀ ਗੈਰ-ਸੰਵਿਧਾਨਕ ਹੈ ਤੇ ਰਾਘਵ ਚੱਢਾ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਹੀਂ ਹਨ, ਉਨ੍ਹਾ ਦੀ ਨਿਯੁਕਤੀ ਸੰਵਿਧਾਨ ਦੀ ਉਲੰਘਣਾ ਹੈ |