ਧਨਖੜ ਸੰਸਦ ’ਚ ਜਾਤੀਵਾਦ ਲੈ ਆਏ : ਖੜਗੇ

0
294

ਨਵੀਂ ਦਿੱਲੀ : ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ’ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਸੰਸਦ ਭਵਨ ਤੋਂ ਵਿਜੈ ਚੌਕ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਸਦਨ ’ਚ ਕੰਮ ਹੋਵੇ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਇੱਕ ਸਾਂਸਦ ਵੱਲੋਂ ਨਕਲ ਲਾਹੁਣ ’ਤੇ ਜੱਟ ਦੀ ਬੇਇੱਜ਼ਤੀ ਦਾ ਮੁੱਦਾ ਬਣਾਉਦਿਆਂ ਸੰਸਦ ’ਚ ਜਾਤੀਵਾਦ ਦੀ ਗੱਲ ਕਰਨੀ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ ਸੰਸਦ ’ਚ ਸੁਰੱਖਿਆ ਕੁਤਾਹੀ ਦਾ ਮੁੱਦਾ ਉਠਾਉਣਾ ਚਾਹੁੰਦੀ ਹੈ ਤੇ ਸਰਕਾਰ ਤੋਂ ਪੁੱਛਣਾ ਚਾਹੁੰਦੀ ਹੈ ਕਿ ਅਜਿਹਾ ਕਿਉਂ ਹੋਇਆ, ਕਿਵੇਂ ਹੋਇਆ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ। ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੁਰੱਖਿਆ ’ਚ ਕੁਤਾਹੀ ਬਾਰੇ ਸਦਨ ’ਚ ਬੋਲਣਾ ਚਾਹੀਦਾ ਸੀ। ਪ੍ਰਧਾਨ ਮੰਤਰੀ ਕਿਤੇ ਹੋਰ ਬੋਲੇ, ਪਰ ਲੋਕ ਸਭਾ ਤੇ ਰਾਜ ਸਭਾ ’ਚ ਨਹੀਂ ਆਏ।

LEAVE A REPLY

Please enter your comment!
Please enter your name here