20.9 C
Jalandhar
Saturday, October 19, 2024
spot_img

ਪਾਕਿਸਤਾਨ ਚੋਣ ਕਮਿਸ਼ਨ ਨੇ ਨਾਮਜ਼ਦਗੀਆਂ ਦੀ ਤਰੀਕ ਵਧਾਈ

ਲਾਹੌਰ : ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਆਮ ਚੋਣਾਂ ਲਈ ਉਮੀਦਵਾਰਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸੀਮਾ ਦੋ ਦਿਨਾਂ ਲਈ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਸਮਾਂ-ਸੀਮਾ ਸ਼ੁੱਕਰਵਾਰ ਖਤਮ ਹੋ ਰਹੀ ਸੀ। ਚੋਣ ਕਮਿਸਨ ਦੇ ਇਸ ਕਦਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਨਵਾਜ ਸ਼ਰੀਫ ਨੂੰ ਵਾਧੂ ਸਮਾਂ ਦਿੱਤਾ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਇੱਕ ਬਿਆਨ ਵਿੱਚ ਕਿਹਾ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੀ ਸਹੂਲਤ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸਮਾਂ-ਸੀਮਾ ਦੋ ਦਿਨਾਂ ਲਈ ਵਧਾ ਦਿੱਤੀ ਗਈ ਹੈ। ਈ ਸੀ ਪੀ ਨੇ ਕਿਹਾ ਕਿ 8 ਫਰਵਰੀ, 2024 ਨੂੰ ਹੋਣ ਵਾਲੀ ਵੋਟਿੰਗ ਦੇ ਬਾਕੀ ਕਾਰਜਕ੍ਰਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਮਰਾਨ ਖਾਨ ਅਤੇ ਨਵਾਜ਼ ਸ਼ਰੀਫ ਨੇ ਕਿਹਾ ਕਿ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਕਾਰਨ ਉਨ੍ਹਾਂ ਦੀ ਸ਼ਮੂਲੀਅਤ ’ਤੇ ਪਾਬੰਦੀ ਦੇ ਬਾਵਜੂਦ ਉਹ ਨਾਮਜ਼ਦਗੀ ਦਾਖਲ ਕਰਨਗੇ। ਦੋਵੇਂ ਹਾਈ ਕੋਰਟਾਂ ਤੋਂ ਰਾਹਤ ਦੀ ਉਡੀਕ ਕਰ ਰਹੇ ਹਨ, ਜਿਸ ਤੋਂ ਬਾਅਦ ਉਹ ਨਾਮਜ਼ਦਗੀ ਦਾਖਲ ਕਰ ਸਕਣਗੇ। ਜ਼ਿਕਰਯੋਗ ਹੈ ਕਿ ਇਮਰਾਨ ਖਾਨ ਭਿ੍ਰਸ਼ਟਾਚਾਰ ਤੋਂ ਲੈ ਕੇ ਸਰਕਾਰੀ ਦਸਤਾਵੇਜ਼ ਲੀਕ ਕਰਨ ਤੱਕ ਦੇ ਕਈ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਜੇਲ੍ਹ ਵਿੱਚ ਹਨ। ਉਹਨਾ ਦੇ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਉਦੋਂ ਕਰਾਰਾ ਝਟਕਾ ਲੱਗਾ, ਜਦੋਂ ਅਦਾਲਤ ਨੇ ਸਜ਼ਾ ਨੂੰ ਮੁਅੱਤਲ ਕਰਨ ਦੀ ਅਰਜੀ ਨੂੰ ਰੱਦ ਕਰ ਦਿੱਤਾ। ਖਾਨ ਦੀ ਪਾਰਟੀ ਪੀ ਟੀ ਆਈ ਨੇ 2018 ਦੀਆਂ ਚੋਣਾਂ ਜਿੱਤੀਆਂ ਸਨ ਅਤੇ ਪਹਿਲੀ ਵਾਰ ਸੱਤਾ ਵਿੱਚ ਆਈ ਸੀ।

Related Articles

LEAVE A REPLY

Please enter your comment!
Please enter your name here

Latest Articles