ਲਖਨਊ : ਸੋਨਭੱਦਰ ਜ਼ਿਲ੍ਹੇ ਦੇ ਦੁੱਧੀ ਤੋਂ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ ਬਲਾਤਕਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰ ਦਿੱਤਾ ਗਿਆ ਹੈ। ਗੋਂਡ ਨੂੰ ਹਾਲ ਹੀ ਵਿੱਚ ਨੌਂ ਸਾਲ ਪਹਿਲਾਂ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 25 ਸਾਲ ਦੀ ਸਖਤ ਕੈਦ ਦੀ ਸਜ਼ਾ ਸੁਣਾਈ ਗਈ ਸੀ।





