ਮਾਤਮੀ ਬਿਗਲ ਵਜਾਉਣ ਦਾ ਫੈਸਲਾ ਵਾਪਸ

0
166

ਚੰਡੀਗੜ੍ਹ : ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਾਤਮੀ ਸੋਗ ਮਨਾਉਣ ਦਾ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕਿਹਾਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ ਵਿਚ ਸਮੁੱਚੀਆਂ ਸੰਗਤਾਂ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿਚ ਪੈਣ। ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ।

 

LEAVE A REPLY

Please enter your comment!
Please enter your name here