25.4 C
Jalandhar
Friday, October 18, 2024
spot_img

ਆਪ ਨੇ ਪੰਜਾਬ ’ਵਰਸਿਟੀ ਬਾਰੇ ਧਨਖੜ ਦੇ ਬਿਆਨ ਨੂੰ ਨਕਾਰਿਆ

ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਉਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਨਿੰਦਾ ਕੀਤੀ ਹੈ, ਜਿਸ ਵਿੱਚ ਉਨ੍ਹਾ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਵੇ। ਵਾਈਸ ਪ੍ਰੈਜ਼ੀਡੈਂਟ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ ਅਤੇ ਉਨ੍ਹਾ ਦੇ ਤਾਜ਼ਾ ਬਿਆਨ ਨੇ ਪੰਜਾਬ ਦੀ ਸਿਆਸਤ ਵਿਚ ਖਲਬਲੀ ਮਚਾ ਦਿੱਤੀ ਹੈ।
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੀ ਯੂ ਪੰਜਾਬ ਦੀ ਵਿਰਾਸਤ ਦਾ ਪ੍ਰਤੀਕ ਹੈ ਅਤੇ ਇਸ ’ਤੇ ਸਾਡਾ ਭਾਵਨਾਤਮਕ, ਇਤਿਹਾਸਕ ਅਤੇ ਸੰਵਿਧਾਨਕ ਹੱਕ ਹੈ। ਕਿਸੇ ਵੀ ਹਰਿਆਣਾ ਕਾਲਜ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ, ਕਿਉਂਕਿ ਪੰਜਾਬ ਤੋਂ ਇਲਾਵਾ ਕਿਸੇ ਹੋਰ ਰਾਜ ਦਾ ਪੀ ਯੂ ਉੱਤੇ ਕੋਈ ਅਧਿਕਾਰ ਨਹੀਂ।
ਕੰਗ ਨੇ ਕਿਹਾ ਕਿ ਵਾਈਸ ਪ੍ਰੈਜ਼ੀਡੈਂਟ ਨੂੰ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਅਤੇ ਭਾਜਪਾ ਦੇ ਪੱਖਪਾਤੀ ਏਜੰਟ ਵਜੋਂ ਕੰਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਭਾਜਪਾ ਪੰਜਾਬ ਦੇ ਹੱਕਾਂ ’ਤੇ ਹਮਲੇ ਕਰਦੀ ਰਹਿੰਦੀ ਹੈ, ਪਰ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਪੰਜਾਬ ਦੇ ਇਨ੍ਹਾਂ ਹੱਕਾਂ ਅਤੇ ਹਿੱਤਾਂ ਦੀ ਰਾਖੀ ਕਰੇਗੀ।
ਉਹਨਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਇਸ ਮਾਮਲੇ ’ਤੇ ਭਾਜਪਾ ਅਤੇ ਉਪ ਰਾਸ਼ਟਰਪਤੀ ਖਿਲਾਫ ਪ੍ਰਦਰਸ਼ਨ ਕਰਨ। ਉਨ੍ਹਾ ਜਾਖੜ ਨੂੰ ਥੋੜ੍ਹਾ ਹੌਸਲਾ ਰੱਖਣ ਅਤੇ ਇਸ ਧੋਖੇਬਾਜ਼ ਹਰਕਤ ਦੀ ਨਿੰਦਾ ਕਰਨ ਅਤੇ ਪੀ ਯੂ ਦੇ ਢਾਂਚੇ ਨੂੰ ਬਦਲਣ ਖਿਲਾਫ ਖੜ੍ਹੇ ਹੋਣ ਲਈ ਕਿਹਾ। ਪੰਜਾਬ ਭਾਜਪਾ ਦੇ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਤ ਮਾਮਲਿਆਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ਆਗੂਆਂ ਤੋਂ ਕੋਈ ਉਮੀਦ ਨਹੀਂ, ਕਿਉਂਕਿ ਉਹ ਸਾਰੇ ਇੱਕੋ ਜਿਹੇ ਹਨ ਅਤੇ ਪੰਜਾਬ ਲਈ ਉਨ੍ਹਾਂ ਦੀ ਕੋਈ ਚੰਗੀ ਨੀਅਤ ਨਹੀਂ।

Related Articles

LEAVE A REPLY

Please enter your comment!
Please enter your name here

Latest Articles