ਜਲੰਧਰ : ਆਜ਼ਾਦੀ ਸੰਗਰਾਮ ਦੇ ਇਤਿਹਾਸ ਦੇ ਚਮਕਦੇ ਸਿਤਾਰੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ 26 ਦਸੰਬਰ 11:30 ਵਜੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵਿਚਾਰ-ਚਰਚਾ ਹੋਏਗੀ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪਿ੍ਰਥੀਪਾਲ ਸਿੰਘ ਮਾੜੀਮੇਘਾ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਗ਼ਦਰ ਪਾਰਟੀ ਦੀ ਵਿਰਾਸਤ ਨੂੰ ਅੱਗੇ ਤੋਰਨ, ਸਾਮਰਾਜੀ ਧੌਂਸ ਨੂੰ ਵੰਗਾਰਨ ਵਾਲੇ, ਸਮਾਜਕ ਬਦਲਾਅ ਅਤੇ ਭਾਈਚਾਰਕ ਸਾਂਝ ਦੇ ਚਿੰਨ੍ਹ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ‘ਸਾਮਰਾਜੀ, ਜਮਹੂਰੀ ਹੱਕਾਂ ’ਤੇ ਹੱਲੇ ਅਤੇ ਸਾਡੇ ਫਰਜ਼’ ਵਿਸ਼ੇ ’ਤੇ ਗੰਭੀਰ ਵਿਚਾਰ-ਚਰਚਾ ਹੋਏਗੀ।