24 C
Jalandhar
Friday, October 18, 2024
spot_img

ਫਰਾਂਸ ’ਚ ਫਸੇ ਯਾਤਰੀਆਂ ਦੀ ਵਾਪਸੀ ਅੱਜ

ਪੈਰਿਸ : ਫਰਾਂਸ ਦੇ ਅਧਿਕਾਰੀਆਂ ਵੱਲੋਂ ਮਨੁੱਖੀ ਤਸਕਰੀ ਦੇ ਸ਼ੱਕ ’ਚ ਪੈਰਿਸ ਨੇੜੇ ਹਵਾਈ ਅੱਡੇ ’ਤੇ ਰੋਕਿਆ ਜਹਾਜ਼ ਮੰਗਲਵਾਰ ਤੜਕੇ ਮੁੰਬਈ ਹਵਾਈ ਅੱਡੇ ’ਤੇ ਉਤਰੇਗਾ। ਜਹਾਜ਼ ਨੂੰ ਜਦੋਂ ਰੋਕਿਆ ਗਿਆ ਤਾਂ ਇਸ ਵਿਚ 303 ਯਾਤਰੀ ਸਵਾਰ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਭਾਰਤੀ ਸਨ, ਜਿਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਸੰਯੁਕਤ ਅਰਬ ਅਮੀਰਾਤ ਦੇ ਦੁਬਈ ਤੋਂ 303 ਯਾਤਰੀਆਂ ਨੂੰ ਲੈ ਕੇ ਨਿਕਾਰਾਗੁਆ ਜਾਣ ਵਾਲੀ ਫਲਾਈਟ ਨੂੰ ਵੀਰਵਾਰ ਨੂੰ ਪੈਰਿਸ ਤੋਂ 150 ਕਿਲੋਮੀਟਰ ਪੂਰਬ ਵਿਚ ਵੈਟਰੀ ਹਵਾਈ ਅੱਡੇ ’ਤੇ ਰੋਕਿਆ ਗਿਆ ਸੀ। ਐਤਵਾਰ ਨੂੰ ਫਰਾਂਸੀਸੀ ਅਧਿਕਾਰੀਆਂ ਨੇ ਰੋਮਾਨੀਆ ਦੀ ਕੰਪਨੀ ਲੀਜੈਂਡ ਏਅਰਲਾਈਨਜ਼ ਦੁਆਰਾ ਸੰਚਾਲਤ ਏ 340 ਜਹਾਜ਼ ਨੂੰ ਆਪਣੀ ਯਾਤਰਾ ਦੁਬਾਰਾ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ। ਜਹਾਜ਼ ’ਚ 200 ਤੋਂ 250 ਯਾਤਰੀ ਹੋਣਗੇ ਤੇ ਮੁੰਬਈ ਪੁੱਜਣਗੇ। ਸਾਰੇ ਯਾਤਰੀਆਂ, ਜੋ ਪੁਲਸ ਹਿਰਾਸਤ ’ਚ ਨਹੀਂ ਹਨ ਅਤੇ ਪਨਾਹ ਲਈ ਅਰਜ਼ੀ ਨਹੀਂ ਦਿੱਤੀ ਹੈ, ਦੇ ਭਾਰਤ ਲਈ ਰਵਾਨਾ ਹੋਣ ਦੀ ਉਮੀਦ ਹੈ। ਕੁਝ ਰਿਪੋਰਟਾਂ ਅਨੁਸਾਰ ਚਾਰ ਦਰਜਨ ਦੇ ਕਰੀਬ ਯਾਤਰੀਆਂ ਨੇ ਪਨਾਹ ਲਈ ਅਰਜ਼ੀਆਂ ਦਿੱਤੀਆਂ ਹਨ।

Related Articles

LEAVE A REPLY

Please enter your comment!
Please enter your name here

Latest Articles