ਚੰਡੀਗੜ੍ਹ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾ. ਰਾਜ ਕੁਮਾਰ ਪਾਲ ਮੁਤਾਬਕ 28 ਦਸੰਬਰ ਤੱਕ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 22-23 ਅਤੇ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਕ ਅੰਮਿ੍ਰਤਸਰ, ਤਰਨ ਤਾਰਨ, ਕਪੂਰਥਲਾ, ਲੁਧਿਆਣਾ, ਪਟਿਆਲਾ ’ਚ ਸੰਘਣੀ ਧੁੰਦ ਲਗਾਤਾਰ 4 ਦਿਨ ਪੈਣ ਦੀਆਂ ਸੰਭਾਵਨਾਵਾਂ ਹਨ, ਜਦੋਂ ਕਿ ਮਾਨਸਾ, ਮੋਗਾ, ਬਠਿੰਡਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ ’ਚ ਸੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਲਗਾਤਾਰ ਪੰਜ ਦਿਨ ਪੈਣ ਦੀਆਂ ਰਿਪੋਰਟਾਂ ਹਨ।