ਚੰਡੀਗੜ੍ਹ (ਕਿ੍ਰਸ਼ਨ ਗਰਗ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂਆਂ ਵੱਲੋਂ ਦਿਖਾਏ ਗਏ ਮਾਰਗ ’ਤੇ ਚਲਦੇ ਹੋਏ ਦੇਸ਼ ਤੇ ਸਮਾਜਕ ਹਿੱਤ ਲਈ ਜਿੰਨਾ ਸਹਿਯੋਗ ਤੇ ਯੋਗਦਾਨ ਕਰ ਸਕਦੇ ਹਾਂ, ਓਨਾ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਮੰਗਲਵਾਰ ਜ਼ਿਲ੍ਹਾ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਚ ਵੀਰ ਬਾਲ ਦਿਵਸ ’ਤੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਬਾਅਦ ਮੌਜੂਦ ਸੰਗਤ ਨੂੰ ਸੰਬੋਧਨ ਕਰ ਰਹੇ ਸਨ। ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਤੇ ਫਤਿਹ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ’ਤੇ ਉਹਨਾ ਕਿਹਾ ਕਿ ਧਰਮ ਬਦਲਣ ਤੋਂ ਇਨਕਾਰ ਕਰਦੇ ਹੋਏ ਉਹਨਾ ਸ਼ਹਾਦਤ ਨੂੰ ਚੁਣਿਆ।