47 C
Jalandhar
Friday, June 14, 2024
spot_img

ਮਾਨ ਵੱਲੋਂ ਨਵੇਂ ਵਾਹਨਾਂ ਲਈ ਈ-ਰਜਿਸਟਰੇਸ਼ਨ ਸਰਟੀਫਿਕੇਟ ਸੇਵਾ ਦੀ ਸ਼ੁਰੂਆਤ

ਚੰਡੀਗੜ੍ਹ (ਗੁਰਜੀਤ ਬਿੱਲਾ)
ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਕ ਨਵੀਂ ਨਾਗਰਿਕ ਸੇਵਾ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਭਰ ਵਿੱਚ ਆਮ ਆਦਮੀ ਨੂੰ ਰਾਹਤ ਦੇਣ ਲਈ ਆਟੋ-ਮੋਬਾਇਲ ਡੀਲਰਾਂ ਰਾਹੀਂ ਨਵੇਂ ਵਾਹਨਾਂ ਦੀ ਈ-ਰਜਿਸਟ੍ਰੇਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ |
ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘ਇਹ ਇਤਿਹਾਸਕ ਪਹਿਲਕਦਮੀ ਹੈ, ਜਿਸ ਨਾਲ ਆਮ ਆਦਮੀ ਘਰ ਬੈਠੇ ਹੀ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਦੇ ਯੋਗ ਹੋਵੇਗਾ |’ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਵਾਹਨ ਖਰੀਦਣ ਦੇ ਇੱਛੁਕ ਪੰਜਾਬੀਆਂ ਲਈ ਇਹ ਸਹੂਲਤ ਵੱਡੀ ਰਾਹਤ ਹੋਵੇਗੀ | ਉਨ੍ਹਾ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਲੋਕ-ਪੱਖੀ ਕਦਮ ਚੁੱਕੇ ਗਏ ਹਨ | ਮਾਨ ਨੇ ਕਿਹਾ ਕਿ ਨਵੇਂ ਵਾਹਨ ਵੇਚਣ ਵਾਲੇ ਪ੍ਰਾਈਵੇਟ ਡੀਲਰਾਂ ਨੂੰ ਰਜਿਸਟ੍ਰੇਸ਼ਨ ਜਾਰੀ ਕਰਨ ਦਾ ਅਧਿਕਾਰ ਦੇਣ ਦਾ ਉਦੇਸ਼ ਲੋਕਾਂ ਨੂੰ ਵੱਡੀ ਰਾਹਤ ਦੇਣਾ ਹੈ, ਤਾਂ ਜੋ ਉਨ੍ਹਾਂ ਨੂੰ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਰਿਜਨਲ ਟਰਾਂਸਪੋਰਟ ਅਥਾਰਟੀਆਂ ਤੇ ਸਬ-ਡਵੀਜ਼ਨਲ ਮੈਜਿਸਟਰੇਟਾਂ ਦੇ ਦਫ਼ਤਰਾਂ ਵਿੱਚ ਲੰਮੀਆਂ ਕਤਾਰਾਂ ਵਿੱਚ ਨਾ ਖੜ੍ਹਨਾ ਪਵੇ |
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਕਰਨ ਤੋਂ ਇਲਾਵਾ ਇਸ ਕਦਮ ਨਾਲ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਕੁਸ਼ਲ ਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ | ਉਨ੍ਹਾ ਦੱਸਿਆ ਕਿ ਪ੍ਰਾਈਵੇਟ ਡੀਲਰ ਨਵੇਂ ਵਾਹਨ ਮਾਲਕਾਂ ਲਈ ਇਸ ਸਹੂਲਤ ਦੀ ਵਰਤੋਂ ਖਰੀਦਦਾਰਾਂ ਦੇ ਆਧਾਰ ਨੰਬਰ ਰਾਹੀਂ ਲਾਗਇਨ ਕਰ ਕੇ ਹਾਸਲ ਕਰਨਗੇ | ਉਹਨਾ ਕਿਹਾ ਕਿ ਲਾਗਇਨ ਮਗਰੋਂ ਡੀਲਰ ਨਵੇਂ ਵਾਹਨ ਦਾ ਡੇਟਾ/ ਦਸਤਾਵੇਜ਼ ਅਪਲੋਡ ਕਰੇਗਾ ਅਤੇ ਪੜਤਾਲ (ਵੈਰੀਫਿਕੇਸ਼ਨ) ਮਾਲਕ ਦੇ ਆਧਾਰ ਨੰਬਰ ਨਾਲ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ ਲਈ ਫੀਸ ਤੇ ਟੈਕਸ ਆਨਲਾਈਨ ਭਰੇ ਜਾਣਗੇ ਅਤੇ ਨਵੇਂ ਵਾਹਨ ਮਾਲਕ ਨੂੰ ਰਜਿਸਟ੍ਰੇਸ਼ਨ ਨੰਬਰ ਮੌਕੇ ਉਤੇ ਹੀ ਮਿਲ ਜਾਵੇਗਾ | ਉਨ੍ਹਾ ਦੱਸਿਆ ਕਿ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਪ੍ਰਵਾਨਗੀ ਡੀਲਰ ਦੇ ਪੱਧਰ ਉਤੇ ਹੀ ਹੋ ਜਾਵੇਗੀ ਅਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਵੀ ਡੀਲਰ ਹੀ ਲਾਏਗਾ |
ਰਜਿਸਟ੍ਰੇਸ਼ਨ ਸਰਟੀਫਿਕੇਟ ਵਾਹਨ ਮਾਲਕ ਦੇ ਮੋਬਾਇਲ ਫੋਨ ਉਤੇ ਆਏ ਲਿੰਕ ਤੋਂ ਡਾਊਨਲੋਡ ਕੀਤਾ ਜਾ ਸਕੇਗਾ, ਜਦੋਂ ਕਿ ਰਜਿਸਟ੍ਰੇਸ਼ਨ ਸਰਟੀਫਿਕੇਟ ਦਾ ਸਮਾਰਟ ਕਾਰਡ ਸਿੱਧਾ ਮਾਲਕ ਦੇ ਪਤੇ ਉਤੇ ਭੇਜਿਆ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles