ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ, ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੱਡੇ ਕਦਮ ਚੁੱਕ ਰਹੀ ਹੈ। ਸ਼ਹਿਰ ਵਿੱਚ 57 ਕਰੋੜ ਰੁਪਏ ਦੀ ਲਾਗਤ ਨਾਲ 77 ਵਿਕਾਸ ਪ੍ਰੋਜੈਕਟ ਪਹਿਲਾਂ ਹੀ ਚੱਲ ਰਹੇ ਹਨ। ਮਾਡਲ ਟਾਊਨ ਡਰੇਨ ਦੇ ਨਿਰਮਾਣ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਛੇ ਕਿਲੋਮੀਟਰ ਦੇ ਫੇਜ਼-2 ਨੂੰ 65 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਹਨਾ ਲੋਕਾਂ ਦੀ ਸਹੂਲਤ ਲਈ ਸਟਰੀਟ ਲਾਈਟ, ਪਾਰਕਾਂ ਦੀ ਸਾਂਭ-ਸੰਭਾਲ, ਵਿਰਾਸਤੀ ਸਟਰੀਟ ਪ੍ਰੋਜੈਕਟ, ਛੋਟੀ ਬੜੀ ਨਦੀ ਪ੍ਰੋਜੈਕਟ ਅਤੇ ਹੋਰ ਕੰਮਾਂ ਦਾ ਵੀ ਜਾਇਜਾ ਲਿਆ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਣ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ।