16.2 C
Jalandhar
Monday, December 23, 2024
spot_img

ਮਸੱਰਤ ਆਲਮ ਦੀ ਜਥੇਬੰਦੀ ਗੈਰਕਾਨੂੰਨੀ ਕਰਾਰ

ਜੰਮੂ : ਮੁਸਲਿਮ ਲੀਗ ਜੰਮੂ ਕਸ਼ਮੀਰ (ਮਸੱਰਤ ਆਲਮ ਧੜਾ) ਨੂੰ ਜੰਮੂ-ਕਸ਼ਮੀਰ ’ਚ ਗੈਰ-ਕਾਨੂੰਨੀ ਸੰਗਠਨ ਐਲਾਨਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਾਰੇ ਟਵੀਟ ਕਰਦਿਆਂ ਇਹ ਵੀ ਕਿਹਾ ਕਿ ਉਹ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਦੇ ਹਨ ਅਤੇ ਲੋਕਾਂ ਨੂੰ ਭੜਕਾਉਂਦੇ ਹਨ। ਇਹ ਸੰਗਠਨ ਅਤੇ ਇਸ ਦੇ ਮੈਂਬਰ ਜੰਮੂ-ਕਸ਼ਮੀਰ ’ਚ ਦੇਸ਼ ਵਿਰੋਧੀ ਅਤੇ ਵੱਖਵਾਦੀ ਗਤੀਵਿਧੀਆਂ ਦੇ ਨਾਲ-ਨਾਲ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਨ ਅਤੇ ਲੋਕਾਂ ਨੂੰ ਜੰਮੂ-ਕਸ਼ਮੀਰ ’ਚ ਇਸਲਾਮਿਕ ਸ਼ਾਸਨ ਸਥਾਪਤ ਕਰਨ ਲਈ ਉਕਸਾਉਣ ’ਚ ਸ਼ਾਮਲ ਹਨ। ਸੰਗਠਨ ਦਾ ਅੰਤਰਮ ਚੇਅਰਮੈਨ ਮਸੱਰਤ ਆਲਮ 2015 ਤੋਂ ਜੇਲ੍ਹ ’ਚ ਹੈ। ਉਹ 2008 ਅਤੇ 2010 ’ਚ ਕਸ਼ਮੀਰ ’ਚ ਹੋਏ ਹਿੰਸਕ ਪ੍ਰਦਰਸ਼ਨਾਂ ਦਾ ਮੁੱਖ ਸੂਤਰਧਾਰ ਰਿਹਾ ਹੈ। ਸਈਅਦ ਅਲੀ ਸ਼ਾਹ ਗਿਲਾਨੀ ਦੀ ਮੌਤ ਤੋਂ ਬਾਅਦ, ਉਸ ਨੂੰ ਹੁਰੀਅਤ ਦਾ ਅੰਤਰਮ ਚੇਅਰਮੈਨ ਬਣਾਇਆ ਗਿਆ ਸੀ।

Related Articles

LEAVE A REPLY

Please enter your comment!
Please enter your name here

Latest Articles